ਅੰਮ੍ਰਿਤਸਰ:ਮੀਰੀ ਪੀਰੀ ਦੇ ਮਾਲਿਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਿਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ।
ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਗਈ ਦੀਪਮਾਲਾ ਤੇ ਆਤਿਸ਼ਬਾਜ਼ੀ - Lamps and fireworks
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ। ਇਸ ਮੌਕੇ ਸ਼ਰਧਾਲੂਆਂ ਨੇ ਦੱਸਿਆ ਕਿ ਅਸੀਂ ਕੋਰੋਨਾ ਮਹਾਂਮਾਰੀ ਤੋਂ ਬਾਅਦ ਪਰਿਵਾਰ ਨਾਲ ਗੁਰੂ ਘਰ ਦੇ ਦਰਸ਼ਨ ਕਰਨ ਲਈ ਆਏ ਹਾਂ ਤੇ ਮਨ ਵਿੱਚ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।
ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਗਈ ਦੀਪਮਾਲਾ ਤੇ ਆਤਿਸ਼ਬਾਜ਼ੀ
ਇਸ ਮੌਕੇ ਸ਼ਰਧਾਲੂਆਂ ਨੇ ਦੱਸਿਆ ਕਿ ਅੱਜ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਉਨ੍ਹਾਂ ਕਿਹਾ ਅਸੀਂ ਕੋਰੋਨਾ ਮਹਾਂਮਾਰੀ ਤੋਂ ਬਾਅਦ ਪਰਿਵਾਰ ਨਾਲ ਗੁਰੂ ਘਰ ਦੇ ਦਰਸ਼ਨ ਕਰਨ ਲਈ ਆਏ ਹਾਂ ਤੇ ਮਨ ਵਿੱਚ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।