ਅੰਮ੍ਰਿਤਸਰ:ਲੋਕਾਂ ਵਿੱਚ ਕਰੋਨਾ ਨੂੰ ਲੈ ਕੇ ਜਿੱਥੇ ਡਰ ਦਾ ਮਾਹੌਲ ਪੈਦਾ ਹੋਇਆ ਹੈ। ਉੱਥੇ ਡੇਂਗੂ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਇਕੱਲੇ ਅੰਮ੍ਰਿਤਸਰ ਵਿੱਚ 102 ਦੇ ਕਰੀਬ ਕੇਸ ਡੇਂਗੂ ਦੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ 16 ਦੇ ਕਰੀਬ ਡੇਂਗੂ ਦੇ ਮਰੀਜ਼ ਦਾਖ਼ਲ ਹੋਏ ਹਨ। ਸਿਵਲ ਹਸਪਤਾਲ ਦੇ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਅੰਮ੍ਰਿਤਸਰ ਵਿੱਚ ਡੇਂਗੂ ਨੇ ਪਸਾਰਨੇ ਪੈਰ ਅੰਮ੍ਰਿਤਸਰ ਦੇ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਉਨ੍ਹਾਂ ਕਿਹਾ ਕਿ ਜਿੱਥੇ ਕੋਰੋਨਾ ਮਹਾਂਮਾਰੀ ਦੇ ਵਿੱਚ ਲੋਕਾਂ ਦੇ ਡਰ ਦਾ ਮਾਹੌਲ ਪੈਦਾ ਹੋਇਆ ਉਥੇ ਅੰਮ੍ਰਿਤਸਰ ਚ ਡੇਂਗੂ ਦੇ ਮਰੀਜ਼ ਲਗਾਤਾਰ ਵਧਣ ਦੇ ਕਾਰਨ ਸਰਕਾਰ ਵਲੋਂ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਸਿਵਲ ਹਸਪਤਾਲ ਵਿਚ ਡੇਂਗੂ ਦੀ ਇਕ ਸਪੈਸ਼ਲ ਵਾਰਡ ਬਣਾਈ ਗਈ ਹੈ। ਜਿਸ ਵਿੱਚ ਡੇਂਗੂ ਦੇ ਮਰੀਜ਼ ਦਾਖ਼ਲ ਕੀਤੇ ਗਏ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਸਮ ਦੇ ਬਦਲਣ ਦੇ ਕਾਰਨ ਇਹ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।
ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਵਿੱਚ ਸੋਲ਼ਾਂ ਦੇ ਕਰੀਬ ਮਰੀਜ਼ ਡੇਂਗੂ ਹੋਣ ਨਾਲ ਦਾਖ਼ਲ ਹੋਏ ਹਨ ਤੇ ਇਕ ਸਪੈਸ਼ਲ ਡੇਂਗੂ ਵਾਰਡ ਹਸਪਤਾਲ ਵਿਚ ਬਣਾਇਆ ਗਿਆ ਹੈ, ਜਿੱਥੇ ਮਰੀਜ਼ਾਂ ਨੂੰ ਰੱਖਿਆ ਜਾ ਰਿਹਾ ਤੇ ਉਹਨਾਂ ਦੀ ਦੇਖਭਾਲ ਕੀਤੀ ਜਾ ਰਹੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ ਤੇ ਕੋਈ ਵੀ ਗੰਦਾ ਪਾਣੀ ਨਾ ਇਕੱਠਾ ਹੋਣ ਦੇਣ ਆਪਣੇ ਘਰ ਦੇ ਕੂਲਰ ਏ.ਸੀ ਸਾਫ਼ ਕਰਕੇ ਰੱਖਣ ਉਨ੍ਹਾਂ 'ਚ ਗੰਦਾ ਪਾਣੀ ਜਮ੍ਹਾ ਨਾ ਹੋਣ ਦੇਣ ਤਾਂ ਕਿ ਡੇਂਗੂ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋਂ:ਮੁੱਖ ਮੰਤਰੀ ਵੱਲੋਂ ਇਨੋਵੇਸ਼ਨ ਮਿਸ਼ਨ ਦੀ ਸ਼ੁਰੂਆਤ