ਚੰਡੀਗੜ੍ਹ:ਉਪ ਮੁੱਖ ਮੰਤਰੀ (Deputy CM) ਸੁਖਜਿੰਦਰ ਸਿੰਘ ਰੰਧਾਵਾ (Sukhjinder Randhawa) ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਜ਼ਿਲ੍ਹੇ ਦੇ ਜਗਦੇਵ ਖ਼ੁਰਦ (ਅਜਨਾਲਾ) ਤੋਂ ਕੀਤੀ ਗਈ।
ਇਹ ਵੀ ਪੜੋ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਸਿੱਧੂ
ਦੱਸ ਦਈਏ ਕਿ ਦੇਰ ਰਾਤ ਸੁਖਜਿੰਦਰ ਰੰਧਾਵਾ (Sukhjinder Randhawa) ਵੱਲੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ’ਚ ਜਗਦੇਵ ਖ਼ੁਰਦ (ਅਜਨਾਲਾ) ਸਰਹੱਦ ਦੇ ਨਾਲ ਲੱਗਦੇ ਪੁਲਿਸ ਨਾਕਿਆਂ ਦਾ ਦੌਰਾ ਕੀਤਾ ਗਿਆ। ਉਸ ਤੋਂ ਮਗਰੋਂ ਡੇਰਾ ਬਾਬਾ ਨਾਨਕ (Dera Baba Nanak) ਵਿੱਚ ਸਰਹੱਦੀ ਇਲਾਕਿਆਂ ਦੇ ਦੌਰਾ ਕਰ ਸੁਰੱਖਿਆ ਸਬੰਧੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਸੁਖਜਿੰਦਰ ਰੰਧਾਵਾ (Sukhjinder Randhawa) ਨੇ ਕਿਹਾ ਕਿ ਬੀਐਸਐਫ ਨੂੰ ਸਿਰਫ ਸਰਹੱਦ 'ਤੇ ਰੱਖਿਆ ਜਾਣਾ ਚਾਹੀਦਾ ਹੈ ਅਤੇ ਬਾਕੀ ਦੇ ਖੇਤਰ ਪੰਜਾਬ ਪੁਲਿਸ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਛੱਡ ਦਿੱਤੇ ਜਾਣੇ ਚਾਹੀਦੇ ਹਨ। ਰੰਧਾਵਾ (Sukhjinder Randhawa) ਨੇ ਕਿਹਾ ਕਿ ਪੰਜਾਬ ਵਿੱਚ ‘ਅਦਿੱਖ ਐਮਰਜੈਂਸੀ’ ਵਰਗੀ ਸਥਿਤੀ ਬਣਾਈ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ (Punjab Police) ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਕੇਂਦਰ ਨੂੰ ਇਸ ਦੀ ਬਜਾਏ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ, ਹਥਿਆਰਾਂ ਅਤੇ ਡਰੋਨਾਂ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਸ਼ਾਂਤਮਈ ਪੰਜਾਬੀਆਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਹੈ।
ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਡਰ ਹੈ ਕਿ ਬੀਐਸਐਫ ਦੇ ਕਰਮਚਾਰੀ ਬਿਨ੍ਹਾਂ ਮਤਲਬ ਉਹਨਾਂ ਦੇ ਘਰਾਂ ਵਿੱਚ ਦਾਖਲ ਹੋਣਗੇ, ਪਿੰਡਾਂ ਦੀ ਘੇਰਾਬੰਦੀ ਕਰਨਗੇ ਅਤੇ ਤਲਾਸ਼ੀ ਲੈਣਗੇ। ਜੇ ਬੀਐਸਐਫ ਪਿੰਡਾਂ ਵਿੱਚ ਦਾਖਲ ਹੁੰਦਾ ਹੈ, ਤਲਾਸ਼ੀ ਲੈਂਦਾ ਹੈ, ਕੇਸ ਦਰਜ ਕਰਦਾ ਹੈ, ਇਹ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੋਵੇਗੀ।