ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਤਕਰੀਬਨ 72 ਘੰਟਿਆਂ ਬਾਅਦ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਉਸ ਦੀ ਡੀਐਨਏ ਜਾਂਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਚ ਮਾਹਿਰ ਡਾਕਟਰਾਂ ਦੇ ਬੋਰਡ ਵੱਲੋਂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਕੀਤੇ ਗਏ ਪੋਸਟਮਾਰਟਮ ਵਿਚ ਕੋਈ ਖਾਸ ਗੱਲ ਸਾਹਮਣੇ ਨਹੀਂ ਆਈ ਹੈ। ਜਿਸਦੇ ਚੱਲਦੇ ਡੀਐਨਏ ਦੀ ਜਾਂਚ ਤੋਂ ਕੁਝ ਤੱਥ ਸਾਹਮਣੇ ਆਉਣ ਦੀ ਉਮੀਦ ਹੈ ਅਤੇ ਹੁਣ ਇਸਦਾ ਸ਼ਿਵਪੁਰੀ ਵਿਖੇ ਸਸਕਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਪੂਰੀ ਮੁਸਤੈਦੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਸਾਨੂੰ ਕਾਮਯਾਬੀ ਮਿਲੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਦੀ ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਉਸ ਨੂੰ ਦੋ ਦਿਨ ਤੋਂ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖਿਆ ਗਿਆ ਹੈ, 16 ਅਤੇ 17 ਦਸੰਬਰ ਦੀ ਰਾਤ ਇਹ ਦੋਸ਼ੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖ਼ਲ ਹੋਣਾ ਚਾਹੁੰਦਾ ਸੀ ਪਰ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋ ਪਾ ਰਿਹਾ ਸੀ ਜਿਸ ਦੇ ਚਲਦੇ 18 ਦਸੰਬਰ ਨੂੰ ਇਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਧਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਵੀ ਪੁਲਿਸ ਜਾਂਚ ’ਤੇ ਸਹਿਮਤੀ ਜਤਾਈ ਹੈ।