ਅੰਮ੍ਰਿਤਸਰ:ਸਮੂਹ ਜਗਤ ਦੇ ਹਿਰਦੇ ਨੂੰ ਉਸ ਸਮੇਂ ਠੇਸ ਪਹੁੰਚੀ ਜਦੋਂਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਬੇਅਦਬੀ ਕਰਨ ਦੀ ਕੋਸ਼ਿਸ਼ 'ਤੇ ਵੱਖ ਵੱਖ ਰਾਜਨੀਤੀ ਆਗੂਆਂ ਨੇ ਕੀਤੀ ਸਖ਼ਤ ਨਿੰਦਾ
ਹਰ ਪਾਸੇ ਹੋ ਰਹੀ ਹੈ ਨਿਖੇਧੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਵਾਪਰੀ ਘਟਨਾ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ ਤੇ ਮਾਮਲੇ ਵਿੱਚ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਇਨਸਾਫ ਮਿਲ ਸਕੇ ਤੇ ਇਸ ਪਿੱਛੇ ਕਿਸ ਦਾ ਹੱਥ ਹੈ ਉਸ ਬਾਰੇ ਪਤਾ ਲੱਗ ਸਕੇ।
ਮਾਮਲਾ ਦਰਜ
ਪੁਲਿਸ ਨੇ ਆਈਪੀਐਸ ਧਾਰਾ 295 ਏ ਅਤੇ ਆਈਪੀਐਸ ਧਾਰਾ 307 ਤਹਿਤ ਅਣਪਛਾਣੇ ਵਿਅਕਤੀ ’ਤੇ ਮਾਮਲਾ ਦਰਜ ਕਰ ਲਿਆ ਹੈ।
ਸੁਰੱਖਿਆ ’ਚ ਵਾਧਾ
ਬੇਅਦਬੀ ਦੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏਸੀਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਕੱਲ੍ਹ ਦੀ ਘਟਨਾ ਤੋਂ ਬਾਅਦ ਅਸੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਵੀਕਐਂਡ 'ਤੇ ਬਹੁਤ ਸਾਰੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਆ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਥਿਤੀ ਸ਼ਾਂਤੀਪੂਰਨ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ
ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ (BJP leader Manjinder Singh Sirsa) ਨੇ ਸ੍ਰੀ ਅੰਮ੍ਰਿਤਸਰ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (Disrespect of Sri Guru Granth Sahib Ji) ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੋ ਰਹੀਆਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਜਾਣੂ ਕਰਵਾਇਆ ਹੈ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਦਾ ਵੀ ਭਰੋਸਾ ਦਿੱਤਾ ਗਿਆ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ (desecrate Golden Temple) ਦੀ ਘਟਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਇਕ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸਦੀ ਜਾਂਚ ਕੇਂਦਰ ਕਿਸੇ ਵੱਡੀ ਏਜੰਸੀ ਤੋਂ ਕਰਵਾਏ। ਉਨ੍ਹਾਂ ਨੇ ਕਿਹਾ ਹੈ ਕਿ ਇਹ ਬਹੁਤ ਹੀ ਦੁੱਖ ਦਾਇਕ ਘਟਨਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਵਿਚ ਕੋਈ ਵੱਡੀ ਸਾਜਿਸ਼ ਹੋ ਸਕਦੀ ਹੈ ਅਤੇ ਇਸ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ।