ਅੰਮ੍ਰਿਤਸਰ: ਘੱਲੂਘਾਰਾ ਦਿਵਸ ਮੌਕੇ ਜਿੱਥੇ ਸਿੱਖ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਈਆਂ। ਉੱਥੇ ਹੀ ਘੱਲੂਘਾਰਾ ਦਿਵਸ ਦੇ ਮੌਕੇ ਤੇ ਸਰਬੱਤ ਖਾਲਸਾ ’ਚ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਐੱਸਜੀਪੀਸੀ ਉੱਤੇ ਜੰਮ ਕੇ ਨਿਸ਼ਾਨੇ ਸਾਧੇ।
ਸਰਬੱਤ ਖ਼ਾਲਸਾ ਵਿੱਚ ਥਾਪੇ ਗਏ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਸਭ ਤੋਂ ਵੱਡੀ ਦੁਸ਼ਮਣ ਹੈ ਕਿਉਂਕਿ ਜਦੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਂਦੀ ਸੀ। ਉਸ ਸਮੇਂ ਇਨ੍ਹਾਂ ਵੱਲੋਂ ਥਾਪੇ ਗਏ ਜਥੇਦਾਰਾਂ ਵੱਲੋਂ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਉੱਥੇ ਹੀ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਿੱਖ ਕੌਮ ਆਪਣੇ ਬੰਦੀ ਸਿੰਘਾਂ ਨੂੰ ਛੁਡਵਾਉਣ ਵਿੱਚ ਖ਼ੁਦ ਹੀ ਕਦਮ ਚੁੱਕੇਗੀ ਅਕਾਲੀ ਦਲ ਅਤੇ ਐਸਜੀਪੀਸੀ ਨੂੰ ਕੋਈ ਵੀ ਕਦਮ ਚੁੱਕਣ ਦੀ ਜ਼ਰੂਰਤ ਨਹੀਂ ਕਿਉਂਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਜਦੋਂ ਨਿਰਾਦਰ ਹੋਇਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾ ਤਾਂ ਕੋਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਨਾ ਹੀ ਐੱਸਜੀਪੀਸੀ ਵੱਲੋਂ।