ਅੰਮ੍ਰਿਤਸਰ: ਕੈਬਨਿਟ ਮੰਤਰੀ ਦਾ ਦਰਜਾ ਮਿਲਣ ਤੋਂ ਬਾਅਦ ਡਾ. ਰਾਜ ਕੁਮਾਰ ਵੇਰਕਾ ਸ਼ਨੀਵਾਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਕੋਠੀ 'ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਇਆਂ ਡਾ. ਵੇਰਕਾ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨਾਲ ਡਿਵੈਲਪਮੈਂਟ ਦੇ ਮੁੱਦੇ 'ਤੇ ਗੱਲਬਾਤ ਹੋਈ ਹੈ। ਇਸ ਤੋਂ ਇਲਾਵਾ ਸਿੱਧੂ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੀ ਚਰਚਾ ਕੀਤੀ ਗਈ ਹੈ।
ਡਾ. ਵੇਰਕਾ ਨੇ ਕਿਹਾ ਕਿ ਸਿੱਧੂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਤਾਂ ਜੋ ਕਾਂਗਰਸ ਪਾਰਟੀ ਨੂੰ ਬਲ ਮਿਲ ਸਕੇ। ਡਾ. ਵੇਰਕਾ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਿੱਧੂ ਨਾਲ ਮੁਲਾਕਾਤ ਨਿੱਜੀ ਤੌਰ 'ਤੇ ਸੀ, ਇਸ 'ਚ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ। ਵੇਰਕਾ ਨੇ ਕਿਹਾ ਕਿ ਸਿੱਧੂ ਅੱਜ ਵੀ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਤੇ ਹਮੇਸ਼ਾ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ।