ਅੰਮ੍ਰਿਤਸਰ: ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ (Indo-Pak border) ਦੀ ਬੀਓਪੀ ਸ਼ਾਹਪੁਰ 'ਤੇ ਦੇਰ ਰਾਤ ਤਕਰੀਬਨ 12.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ ਤੋਂ ਬਾਅਦ ਬੀ ਐੱਸ ਐੱਫ (BSF) ਦੀ 73 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਕਰੀਬ 11 ਰਾਊਂਡ ਫਾਇਰ ਕੀਤੇ। ਡਰੋਨ (Drone) ਫਿਰ ਦੁਬਾਰਾ ਪਾਕਿਸਤਾਨ (Pakistan) ਵਾਲੇ ਪਾਸੇ ਚਲਾ ਗਿਆ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ ਕਿ ਕਿਧਰੇ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ।
ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਚ ਜਾਰੀ - Indo-Pak border
ਭਾਰਤੀ ਸਰਹੱਦ (India Border) 'ਤੇ ਪਾਕਿਸਤਾਨ (Pakistan) ਵਾਲੇ ਪਾਸਿਓਂ ਡਰੋਨ (Drone) ਆਉਣ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਨੂੰ ਨਾਕਾਮ ਕਰਨ ਲਈ ਭਾਰਤੀ ਫੌਜ (Indian Army) ਵਲੋਂ ਤਾਇਨਾਤੀ ਅਤੇ ਸਰਚ ਮੁਹਿੰਮਾਂ (Search Opration) ਵਿਚ ਵਾਧਾ ਕੀਤਾ ਗਿਆ ਹੈ।
![ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਚ ਜਾਰੀ](https://etvbharatimages.akamaized.net/etvbharat/prod-images/768-512-13478885-730-13478885-1635393778381.jpg)
ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਚ ਜਾਰੀ
ਤੁਹਾਨੂੰ ਦੱਸ ਦਈਏ ਕਿ ਭਾਰਤੀ ਸਰਹੱਦ 'ਕੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਨਜ਼ਰ ਆਉਣ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਡਰੋਨਾਂ ਰਾਹੀਂ ਭਾਰਤ ਵਿਚ ਤਸਕਰੀ ਕੀਤੀ ਜਾ ਰਹੀ ਹੈ, ਜਿਸ ਨੂੰ ਨਾਕਾਮ ਕਰਨ ਲਈ ਭਾਰਤੀ ਫੌਜ ਵਲੋਂ ਲਗਾਤਾਰ ਸਰਚ ਮੁਹਿੰਮ (Search Opration) ਵਿਚ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਨਸ਼ਾ ਤਸਕਰਾਂ, ਹਥਿਆਰ ਤਸਕਰਾਂ 'ਤੇ ਨੱਥ ਪਾਈ ਜਾ ਸਕੇ।