ਅੰਮ੍ਰਿਤਸਰ: ਸ਼ਹਿਰ ਦੇ ਛੇਹਰਟਾ ਇਲਾਕੇ 'ਚ ਇੱਕ ਕਾਰ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਸ ਹਾਦਸੇ 'ਚ 3 ਲੋਕ ਫੱਟੜ ਹੋ ਗਏ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ, ਜਿੱਥੇ 1 ਆਟੋ ਸਵਾਰ ਜ਼ਖ਼ਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ 'ਤੇ ਪੰਹੁਚੀ ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕਾਰ ਚਾਲਕ ਨਸ਼ੇ ਦੀ ਹਾਲਤ 'ਚ ਗੱਡੀ ਚਲਾ ਰਿਹਾ ਸੀ।
ਨਸ਼ੇ ਦੀ ਹਾਲਤ 'ਚ ਕਾਰ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਫੱਟੜ
ਅੰਮ੍ਰਿਤਸਰ ਵਿੱਚ ਨਸ਼ੇ ਦੀ ਹਾਲਤ 'ਚ ਇੱਕ ਕਾਰ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਆਟੋ ਸਵਾਰ 3 ਲੋਕ ਫੱਟੜ ਹੋ ਗਏ ਹਨ। ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਚਾਲਕ ਨੂੰ ਹਿਰਾਸਤ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਹਾਦਸੇ 'ਚ ਜ਼ਖ਼ਮੀ ਮਹਿਲਾ ਨੇ ਦੱਸਿਆ ਕਿ ਕਾਰ ਡਰਾਈਵਰ ਸ਼ਰਾਬੀ ਸੀ ਤੇ ਉਸ ਨੇ ਨਸ਼ੇ ਦੀ ਹਾਲਤ 'ਚ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਆਟੋ ਸਵਾਰ 3 ਲੋਕ ਜ਼ਖ਼ਮੀ ਹੋ ਗਏ ਹਨ। ਪੱਤਰਕਾਰਾਂ ਨੇ ਹਾਦਸੇ ਤੋਂ ਬਾਅਦ ਜਦ ਕਾਰ ਚਾਲਕ ਨਾਲ ਗੱਲ ਕਰਨੀ ਚਾਹੀ ਤਾਂ ਉਹ ਉਸ ਵੇਲ੍ਹੇ ਨਸ਼ੇ 'ਚ ਸੀ। ਚਾਲਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਕੋਈ ਸ਼ਰਾਬ ਨਹੀਂ ਪੀਤੀ ਹੈ।
ਇਸ ਮਾਮਲੇ 'ਚ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੱਡੀ ਵਾਲੇ ਨੇ ਸ਼ਰਾਬ ਪੀਤੀ ਹੋਈ ਹੈ ਤੇ ਉਸ ਨੇ ਨਸ਼ੇ ਦੀ ਹਾਲਤ 'ਚ ਆਟੋ ਨੂੰ ਟੱਕਰ ਮਾਰੀ ਹੈ, ਜਿਸ ਨਾਲ ਹਾਦਸੇ 'ਚ 3 ਲੋਕ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲਕ ਨੂੰ ਕਾਬੂ ਕਰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।