ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਰੇਤ ਮਾਫ਼ੀਆ ਆਪਣੇ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ। ਜਿਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਨ ਪੱਤਰਕਾਰਾਂ ਦਾ ਕਾਫ਼ਲਾ ਨਾਲ ਲੈ ਕੇ ਬਿਆਸ ਦਰਿਆ ਨਜ਼ਦੀਕ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਛਾਪਾ ਮਾਰਿਆ ਗਿਆ। ਇਸ ਦੌਰਾਨ ਮਾਈਨਿੰਗ ਕਰਨ ਵਾਲੇ ਵਿਅਕਤੀ ਆਪਣੇ ਸਮਾਨ ਛੱਡ ਮੌਕੇ ਤੋਂ ਫ਼ਰਾਰ ਹੋ ਗਏ।
ਬਿਆਸ 'ਚ ਚੱਲ ਰਹੀ ਮਾਈਨਿੰਗ ਦੌਰਾਨ ਸੁਖਬੀਰ ਬਾਦਲ ਨੇ ਮਾਰੀ ਰੇਡ - ਕੈਪਟਨ ਅਮਰਿਟੰਦਰ ਸਿੰਘ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਨਾਂ ਮਨਜ਼ੂਰੀ ਤੋਂ ਇੱਥੇ ਮਾਈਨਿੰਗ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਮਾਈਨਿੰਗ ਵਾਲੀ ਥਾਂ 'ਤੇ ਪਹੁੰਚੇ ਤਾਂ ਸਾਨੂੰ ਦੇਖ ਕੇ ਸਾਰੇ ਲੋਕ ਭੱਜ ਗਏ ਅਤੇ ਟਰੱਕ ਡਰਾਈਵਰ ਆਪਣੇ ਟਰੱਕ ਛੱਡ ਮੌਕੇ ਤੋਂ ਫ਼ਰਾਰ ਹੋ ਗਏ।
ਬਿਆਸ 'ਚ ਚੱਲ ਰਹੀ ਮਾਈਨਿੰਗ ਦੌਰਾਨ ਸੁਖਬੀਰ ਬਾਦਲ ਨੇ ਮਾਰੀ ਰੇਡ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਨਾਂ ਮਨਜ਼ੂਰੀ ਤੋਂ ਇੱਥੇ ਮਾਈਨਿੰਗ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਮਾਈਨਿੰਗ ਵਾਲੀ ਥਾਂ 'ਤੇ ਪਹੁੰਚੇ ਤਾਂ ਸਾਨੂੰ ਦੇਖ ਕੇ ਸਾਰੇ ਲੋਕ ਭੱਜ ਗਏ ਅਤੇ ਟਰੱਕ ਡਰਾਈਵਰ ਆਪਣੇ ਟਰੱਕ ਛੱਡ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਘੱਟੋ-ਘੱਟ ਦੋ ਹਜ਼ਾਰ ਕਰੋੜ ਦਾ ਘੁਟਾਲਾ ਮੁੱਖ ਮੰਤਰੀ ਕੈਪਟਨ ਅਮਰਿਟੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਰੇਤ ਮਾਈਨਿੰਗ ਵਿਚੋਂ ਕਰ ਰਹੇ ਹਨ।