ਅੰਮ੍ਰਿਤਸਰ: ਪੰਜਾਬ 'ਚ ਨਸ਼ਾ ਖ਼ਤਮ ਕਰਨ ਲਈ ਜਿੱਥੇ ਸਰਕਾਰ ਹਲ੍ਹੇ ਤੱਕ ਕੋਈ ਵਡਾ ਕਦਮ ਨਹੀਂ ਚੱਕ ਸਕੀ ਹੈ, ਉੱਥੇ ਹੀ ਅੰਮ੍ਰਿਤਸਰ ਦੇ ਪਿੰਡ ਮੇਹਰਬਾਨ ਦੇ ਲੋਕਾਂ ਨੇ ਸਾਬਕਾ ਫ਼ੌਜੀਆਂ ਅਤੇ ਸਕੂਲੀ ਬੱਚਿਆਂ ਨਾਲ ਮਿਲ ਕੇ ਨਸ਼ੇ ਤੋਂ ਦੂਰ ਰਹਿਣ ਲਈ ਨਸ਼ਾ ਜਾਗਰੂਕ ਮੁਹਿੰਮ ਅਤੇ ਘੱਟ ਰਹੇ ਪਾਣੀ ਦੇ ਪੱਧਰ ਦੀ ਸਮੱਸਿਆ ਤੋਂ ਜਾਗਰੂਕ ਕਰਨ ਲਈ ਇੱਕ ਉਪਰਾਲਾ ਸ਼ੁਰੂ ਕੀਤਾ ਹੈ।
ਸਾਬਕਾ ਫ਼ੌਜੀਆਂ ਨੇ ਸਕੂਲੀ ਬੱਚਿਆਂ ਨਾਲ ਮਿਲ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ - amritsar
ਪੰਜਾਬ ਵਿੱਚ ਨੌਜ਼ਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ 'ਤੇ ਪਾਣੀ ਦੇ ਪੱਧਰ ਦੀ ਸਮੱਸਿਆ ਤੋਂ ਜਾਗਰੂਕ ਕਰਨ ਲਈ ਅੰਮ੍ਰਿਤਸਰ ਦੇ ਪਿੰਡ ਮੇਹਰਬਾਨ 'ਚ ਉਪਰਾਲਾ ਕੀਤਾ ਜਾ ਰਿਹਾ ਹੈ।
ਫ਼ੋਟੋ
ਕਰਨਲ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਨਸ਼ਾ ਇਸ ਵੇਲੇ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਨਿਗਲ ਰਿਹਾ ਹੈ 'ਤੇ ਲੋੜ ਹੈ ਨਵੀਂ ਪੀੜੀ ਨੂੰ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ ਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ ਘੱਟਦਾ ਜਾ ਰਿਹਾ ਹੈ ਜਿਸ ਕਾਰਨ ਇਸ ਰੈਲੀ ਵਿੱਚ ਲੋਕਾਂ ਨੂੰ ਪਾਣੀ ਦੀ ਬਰਬਾਦੀ ਨਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੋਲੀ-ਹੋਲੀ ਜਿਵੇਂ ਲੋਕ ਨਸ਼ੇ ਅਤੇ ਪਾਣੀ ਵਰਗੇ ਮੁੱਦਿਆਂ 'ਤੇ ਜਾਗਰੂਕ ਹੋ ਰਹੇ ਹਨ, ਉਸ ਤੋਂ ਉਮੀਦ ਕੀਤੀ ਜਾ ਸਕਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨ ਨਸ਼ਿਆਂ 'ਤੋ ਦੂਰ ਰਹਿਣਗੇ।