ਅੰਮ੍ਰਿਤਸਰ: ਹਿੰਦ ਦੀ ਚਾਦਰ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਗੁਰੂ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸੇ ਦੌਰਾਨ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੀਕੈਂਡ ਲੌਕਡਾਊਨ ਲਗਾਇਆ ਗਿਆ ਹੈ ਪਰ ਇਸ ਦੌਰਾਨ ਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਮੁੱਖ ਤਪ ਅਸਥਾਨ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਗਤਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਪਹੁੰਚ ਰਹੀਆਂ ਹਨ।
ਇਹ ਵੀ ਪੜੋ: 400 ਸਾਲਾ ਗੁਰਪੁਰਬ 'ਤੇ ਗੁ.ਭੋਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ