ਅੰਮ੍ਰਿਤਸਰ: ਰਾਜਾਸਾਂਸੀ ਨੇੜੇ ਦਿੱਲੀ ਧਰਨੇ ਤੋਂ ਵਾਪਸ ਆ ਰਹੇ ਇਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਬਲਬੀਰ ਸਿੰਘ ਨਾਂਅ ਦਾ ਇਕ ਕਿਸਾਨ ਦੀ ਪਿੰਡ ਟਾਂਗਰਾ ਨੇੜੇ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ। ਜਿਸ ਕਾਰਨ ਕਿਸਾਨ ਦੇ ਪਰਿਵਾਰਕ ਮੈਂਬਰ ਅਤੇ ਕਿਸਾਨ ਜਥੇਬੰਦੀਆਂ ਨੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਕੀਤਾ।
ਦਿੱਲੀ ਧਰਨੇ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ - ਸ਼ਵੇਤ ਮਲਿਕ ਦੇ ਘਰ ਬਾਹਰ ਪ੍ਰਦਰਸ਼ਨ
ਰਾਜਾਸਾਂਸੀ ਨੇੜੇ ਦਿੱਲੀ ਧਰਨੇ 'ਚੋਂ ਵਾਪਿਸ ਆ ਰਹੇ ਕਿਸਾਨ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਕਿਸਾਨਾਂ ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨ ਮੋਰਚੇ ਵਿੱਚ ਬਲਬੀਰ ਸਿੰਘ ਸਿੰਘ ਆਪਣੇ ਬੇਟੇ ਨਾਲ ਦਿੱਲੀ ਗਿਆ ਸੀ ਤੇ ਅੱਜ ਵਾਪਸ ਅੰਮ੍ਰਿਤਸਰ ਆਉਂਦਿਆਂ ਬਲਬੀਰ ਸਿੰਘ ਦਾ ਪਿੰਡ ਟਾਂਗਰਾ ਨੇੜੇ ਇੱਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਲਬੀਰ ਸਿੰਘ ਦੇ ਘਰ ਵਿਆਹ ਰੱਖਿਆ ਹੋਇਆ ਸੀ, ਜਿਸ ਦੀ ਖੁਸ਼ੀ-ਸੋਗ ਵਿੱਚ ਬਦਲ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਮੁੱਖ ਮੰਤਰੀ ਬਲਬੀਰ ਸਿੰਘ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਹੋਰ ਦਿੱਤੇ ਜਾਣ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਉਸਦਾ ਸਾਰਾ ਕਰਜ਼ਾ ਮੁਆਫ਼ ਕਰਨਾ ਚਾਹੀਦਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਸ਼ਾਂਤ ਕਰਨ ਮੌਕੇ 'ਤੇ ਪਹੁੰਚੇ ਐਸਡੀਐਮ ਨੇ ਉਨ੍ਹਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ।