ਅੰਮ੍ਰਿਤਸਰ:ਦੇਸ਼ ਭਰ ਵਿੱਚ ਆਜ਼ਾਦੀ ਦਿਵਸ (Independence Day) ਮਨਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਕਿਸਾਨਾਂ ਵਜੋਂ ਅੰਮ੍ਰਿਤਸਰ ਦੇ ਇੰਡੀਆ ਗੇਟ ਤੋਂ ਲੈ ਕੇ ਬਿਆਸ ਦਰਿਆ ਦੇ ਪੁਲ ਤੱਕ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ (Agricultural black law) ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸਾਡੇ ਲਈ ਆਜ਼ਾਦੀ ਦਿਵਸ ਨਹੀ ਸਗੋਂ ਕਾਲਾ ਦਿਵਸ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਆਪਣੇ ਆਪਣੇ ਜ਼ਿਲ੍ਹੇ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।