ਅੰਮ੍ਰਿਤਸਰ : ਜ਼ਿਲ੍ਹੇ ਦੇ ਪੱਟੀ ਹਲਕੇ ਦੇ ਪਿੰਡ ਨੌਸ਼ਹਿਰਾ ਪਨੂੰਆਂ ਪੱਤੀ ਦੇਸੂਵਾਲ ਵਿਖੇ ਇੱਕ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ।
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਲੋਕ ਸਭਾ ਚੋਣਾਂ ਦੇ ਦੌਰਾਨ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਸੂਬੇ ਵਿੱਚ ਕਰਜ਼ੇ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਕਰਨ ਦਾ ਮਾਮਲੇ ਰੁੱਕ ਨਹੀਂ ਰਹੇ। ਅਜਿਹਾ ਮਾਮਲਾ ਅੰਮ੍ਰਿਤਸਰ ਦੇ ਪੱਟੀ ਵਿਖੇ ਸਾਹਮਣੇ ਆਇਆ ਹੈ ਜਿਥੇ ਇੱਕ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਕਿਸਾਨ ਦੀ ਪਛਾਣ ਕਸ਼ਮੀਰ ਸਿੰਘ (48) ਵਜੋਂ ਹੋਈ ਹੈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਨੇ ਬੈਂਕ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਕਰਜ਼ਾ ਨਾ ਚੁੱਕਾ ਸਕਣ ਕਾਰਨ ਅਕਸਰ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦੇ ਉਸ ਨੇ ਆਪਣੇ ਖੇਤਾਂ 'ਚ ਬਣੇ ਕਮਰੇ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਨੂੰ ਸ਼ਾਮ ਸਾਢੇ ਛੇ ਵਜੇ ਇਸ ਗੱਲ ਦਾ ਪਤਾ ਲਗਾ ਜਿਸ ਤੋਂ ਬਾਅਦ ਇਲਾਕੇ ਦਾ ਥਾਣ ਵਿੱਚ ਸੂਚਨਾ ਦਿੱਤੀ ਗਈ।
ਪੁਲਿਸ ਨੇ ਮੌਕੇ ਤੇ ਪੁਜ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਸੂਬਾ ਸਰਕਾਰ ਕੋਲੋਂ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ।