ਅੰਮ੍ਰਿਤਸਰ :ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਲਈ ਲਗਾਤਾਰ ਪਿੰਡਾਂ ਵਿੱਚੋਂ ਕਾਫ਼ਲੇ ਰਵਾਨਾ ਹੋ ਰਹੇ ਹਨ। ਅੰਮ੍ਰਿਤਸਰ ਵਿਖੇ ਅਜਨਾਲਾ ਦੇ ਪਿੰਡ ਨੰਗਲ ਵੰਝਾਵਾਲਾ ਵੱਡੀ ਗਿਣਤੀ 'ਚ ਕਿਸਾਨੀ ਜੱਥਾ ਦਿੱਲੀ ਰਵਾਨਾ ਹੋਇਆ ਹੈ।
ਕਿਸਾਨ ਅੰਦੋਲਨ ਲਈ ਅਜਨਾਲਾ ਤੋਂ ਦਿੱਲੀ ਰਵਾਨਾ ਹੋਇਆ ਕਿਸਾਨੀ ਜੱਥਾ - ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਲਈ ਲਗਾਤਾਰ ਪਿੰਡਾਂ ਵਿੱਚੋਂ ਕਾਫ਼ਲੇ ਰਵਾਨਾ ਹੋ ਰਹੇ ਹਨ। ਇਸੇ ਕੜੀ ਅਜਨਾਲਾ ਦੇ ਪਿੰਡ ਨੰਗਲ ਵੰਝਾਵਾਲਾ ਵੱਡੀ ਗਿਣਤੀ 'ਚ ਕਿਸਾਨੀ ਜੱਥਾ ਦਿੱਲੀ ਰਵਾਨਾ ਹੋਇਆ ਹੈ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਦਿੱਲੀ ਹਿੰਸਾ ਦੇ ਬਾਵਜੂਦ ਕਿਸਾਨ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲ 'ਚ ਹਾਰ ਨਹੀਂ ਮੰਨਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮਹਿਜ਼ ਕਾਰਪੋਰੇਟ ਘਰਾਣਿਆਂ ਲਈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਕਿਸਾਨਾਂ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਮਹਿਜ਼ ਕਿਸਾਨਾਂ ਦਾ ਹੀ ਨਹੀਂ ਸਗੋਂ ਹਰ ਵਰਗ ਦੇ ਲੋਕਾਂ ਲਈ ਹੈ। ਕਿਉਂਕਿ ਇਨ੍ਹਾਂ ਕਾਨੂੰਨਾਂ ਰਾਹੀਂ ਆਮ ਵਿਅਕਤੀ ਨੂੰ ਮਹਿੰਗਾਈ ਦੀ ਮਾਰ ਝੱਲਣੀ ਪਵੇਗੀ ਤੇ ਆਮ ਲੋਕ ਰੋਟੀ ਤੋਂ ਵਾਂਝੇ ਹੋ ਜਾਣਗੇ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਤੇ ਨੌਜਾਵਾਨਾਂ 'ਚ ਭਾਰੀ ਜੋਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੀ ਹਾਰ ਮੰਨ ਹਰ ਹਾਲ 'ਚ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨਗੇ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਨਗੇ।