ਪੰਜਾਬ

punjab

By

Published : Jul 18, 2022, 5:20 PM IST

ETV Bharat / city

ਬੇਖੌਫ ਬਦਮਾਸ਼ ਨੇ ਮਿੰਨੀ ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ’ਤੇ ਚਲਾਈਆਂ ਗੋਲੀਆਂ, ਜਾਂਚ ਚ ਜੁੱਟੀ ਪੁਲਿਸ

ਅੰਮ੍ਰਿਤਸਰ ਦੇ ਬੱਸ ਸਟੈਂਡ ਵਿਖੇ ਮਿੰਨੀ ਬਸ ਆਪਰੇਟਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਬੇਖੌਫ ਬਦਮਾਸ਼ ਨੇ ਮਿੰਨੀ ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ’ਤੇ ਚਲਾਈਆਂ ਗੋਲੀਆਂ
ਬੇਖੌਫ ਬਦਮਾਸ਼ ਨੇ ਮਿੰਨੀ ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ’ਤੇ ਚਲਾਈਆਂ ਗੋਲੀਆਂ

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ ਕਿਉਂਕਿ ਦਿਨ ਦਿਹਾੜੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਸਾਹਮਣੇ ਆਇਆ ਹੈ ਜਿੱਥੇ ਸਵੇਰੇ ਤੜਕਸਾਰ ਮਿੰਨੀ ਬਸ ਆਪਰੇਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਗੱਡੀ ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜਵਾਬੀ ਕਾਰਵਾਈ ਦੌਰਾਨ ਦੋ ਹਵਾਈ ਫਾਇਰ ਕਰ ਆਪਣੀ ਜਾਨ ਬਚਾਈ।




ਹਾਲਾਂਕਿ ਉਹਨਾ ਵੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਤਲਾਹ ਦਿੱਤੀ ਜਿਸ ਤੋਂ ਬਾਅਦ ਏਸੀਪੀ ਜੀਐਸ ਸਹੋਤਾ ਅਤੇ ਥਾਣਾ ਰਾਮ ਬਾਗ ਦੇ ਐਸਐਚਓ ਗਗਨਦੀਪ ਸਿੰਘ ਵੱਲੋਂ ਮੌਕੇ ਤੇ ਪਹੁੰਚ ਜਾਂਚ ਸੁਰੂ ਕਰ ਦਿਤੀ ਗਈ ਹੈ ਅਤੇ ਸੀਸੀਟੀਵੀ ਖੰਗਾਲ ਮੁਲਜ਼ਮਾਂ ਦੀ ਭਾਲ ਕਰਦਿਆ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕਰਨ ਦੀ ਗੱਲ ਆਖੀ ਗਈ ਹੈ।




ਬੇਖੌਫ ਬਦਮਾਸ਼ ਨੇ ਮਿੰਨੀ ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ’ਤੇ ਚਲਾਈਆਂ ਗੋਲੀਆਂ




ਇਸ ਸੰਬਧੀ ਜਾਣਕਾਰੀ ਦਿੰਦਿਆਂ ਮਿੰਨੀ ਬੱਸ ਆਪਰੇਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਨੇ ਦੱਸਿਆ ਕਿ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਤਮਸਤਕ ਹੋਣ ਤੋਂ ਬਾਅਦ ਸਵੇਰੇ ਤੜਕਸਾਰ ਅੰਮ੍ਰਿਤਸਰ ਬਸ ਸਟੈਂਡ ’ਤੇ ਆਪਣੀ ਗੱਡੀ ਵਿਚ ਪਹੁੰਚੇ ਸਨ ਜਿੱਥੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾ ਦੀ ਗੱਡੀ ’ਤੇ ਦੋ ਫਾਇਰ ਕੀਤੇ ਗਏ ਹਨ ਜਿਸ ਸਬੰਧੀ ਉਹਨਾਂ ਜਵਾਬੀ ਕਾਰਵਾਈ ਵਿਚ ਦੋ ਹਵਾਈ ਫਾਇਰ ਕੀਤੇ ਅਤੇ ਬਾਅਦ ਵਿਚ ਸ਼ੋਰ ਸ਼ਰਾਬੇ ਤੋਂ ਬਾਅਦ ਉਹ ਭੱਜਣ ਚ ਸਫਲ ਹੋ ਗਏ।




ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਸ ਸਬੰਧੀ ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਨੂੰ ਇਤਲਾਹ ਦੇ ਦਿੱਤੀ ਹੈ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਜਲਦ ਹੀ ਮੁਲਜ਼ਮਾਂ ’ਤੇ ਬਣਦੀ ਕਾਰਵਾਈ ਕਰਦਿਆਂ ਸੁਰਖਿਆ ਯਕੀਨੀ ਬਣਾਵੇਗੀ।



ਇਹ ਵੀ ਪੜੋ:ਲੁਧਿਆਣਾ ’ਚ ਗੈਂਗਵਾਰ: ਦੋ ਧਿਰਾਂ ਵਿਚਾਲੇ ਚੱਲੀਆਂ ਇੱਟਾਂ-ਰੋੜੇ, ਹੋਈ ਫਾਇਰਿੰਗ

ABOUT THE AUTHOR

...view details