ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ ’ਤੇ ਲੰਡਨ ਤੋਂ ਆਈ ਫਲਾਈਟ ਦੇ ਇੱਕ ਵਿਦੇਸ਼ੀ ਯਾਤਰੀ ਕੋਲੋਂ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਬਰਾਮਦ ਕੀਤੀ ਗਈ ਵਿਦੇਸ਼ੀ ਕਰੰਸੀ 10 ਲੱਖ 14 ਹਾਜਰ ਰੁਪਏ ਅਤੇ ਭਾਰਤੀ ਕਰੰਸੀ ਡੇਢ ਲੱਖ ਰੁਪਏ ਦੇ ਕਰੀਬ ਹੈ। ਯਾਤਰੀ ਦੇ ਸਮਾਨ ਦੀ ਚੈਕਿੰਗ ਕਰਨ ਦੇ ਦੌਰਾਨ ਇਹ ਕਰੰਸੀ ਮਿਲੀ ਹੈ। ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਯਾਤਰੀ ਇਸਦੇ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦੇ ਸਕਿਆ।
ਮਿਲੀ ਜਾਣਕਾਰੀ ਮੁਤਾਬਿਕ ਲੰਡਨ ਤੋਂ ਆਈ ਇੱਕ ਫਲਾਈਟ ਏਅਰਪੋਰਟ 'ਤੇ ਉਤਰੀ। ਫਿਰ ਯਾਤਰੀਆਂ ਦੇ ਸਮਾਨ ਦੀ ਐਕਸਰੇ ਚੈਕਿੰਗ ਦੌਰਾਨ ਲੰਡਨ ਦੇ ਇਕ ਨਾਗਰਿਕ ਦੇ ਸਮਾਨ 'ਚੋਂ ਕਰੰਸੀ ਮਿਲੇ। ਇਸ ਤੋਂ ਬਾਅਦ ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਵਿਦੇਸ਼ੀ ਯੂਰੋ ਅਤੇ ਭਾਰਤੀ ਕਰੰਸੀ ਦੋਵੇਂ ਬਰਾਮਦ ਹੋਈਆਂ। ਇਸ ਤੋਂ ਬਾਅਦ ਜਦੋਂ ਵਿਅਕਤੀ ਕੋਲੋਂ ਪੈਸਿਆਂ ਨਾਲ ਸਬੰਧਿਤ ਜਾਣਕਾਰੀ ਮੰਗੀ ਤਾਂ ਉਹ ਵਿਸਥਾਰਪੂਰਵਕ ਜਾਣਕਾਰੀ ਨਹੀਂ ਦੇ ਸਕਿਆ। ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।