ਅੰਮ੍ਰਿਤਸਰ: ਗੈਂਗਸਟਰ ਰਾਣਾ ਕੰਦੋਵਾਲੀਆ ਦਾ ਮੰਗਲਵਾਰ ਨੂੰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਤਹਿਤ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਦੇ ਬਾਹਰ ਰਾਣਾ ਕੰਦੋਵਾਲੀਆ ਉਤੇ ਗੋਲੀਆਂ ਚਲਾਈਆਂ ਗਈਆਂ, ਇਸ ਦੌਰਾਨ ਰਾਣਾ ਦੇ ਸਿਰ ਵਿੱਚ ਗੋਲੀਆਂ ਲੱਗੀਆਂ, ਹਲਾਂਕਿ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਸੀ ਪਰ ਉਸ ਦੀ ਜਾਨ ਨਹੀਂ ਬਚ ਸਕੀ। ਜਾਣਕਾਰੀ ਦੇ ਮੁਤਾਬਕ ਰਾਣਾ ਦੀ ਪਤਨੀ ਨੂੰ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤੇ ਇਸੇ ਦੌਰਾਨ ਕੁਝ ਲੋਕਾਂ ਵੱਲੋਂ ਹਸਪਤਾਲ ਦੇ ਅੰਦਰ ਗੈਂਗਸਟਰ ਰਾਣਾ ਕੰਦੋਵਾਲੀਆ ਉਤੇ ਗੋਲੀਆਂ ਚਲਾਈਆਂ ਗਈਆਂ।
ਗੈਂਗਸਟਰ ਰਾਣਾ ਕੰਦੋਵਾਲੀਆ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ - ਸਿਰ ਵਿੱਚ ਗੋਲੀਆਂ ਲੱਗੀਆਂ
ਗੈਂਗਸਟਰ ਰਾਣਾ ਕੰਦੋਵਾਲੀਆ ਦਾ ਮੰਗਲਵਾਰ ਨੂੰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਤਹਿਤ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਦੇ ਬਾਹਰ ਰਾਣਾ ਕੰਦੋਵਾਲੀਆ ਉਤੇ ਗੋਲੀਆਂ ਚਲਾਈਆਂ ਗਈਆਂ, ਇਸ ਦੌਰਾਨ ਰਾਣਾ ਦੇ ਸਿਰ ਵਿੱਚ ਗੋਲੀਆਂ ਲੱਗੀਆਂ, ਹਲਾਂਕਿ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਸੀ ਪਰ ਉਸ ਦੀ ਜਾਨ ਨਹੀਂ ਬਚ ਸਕੀ। ਜਾਣਕਾਰੀ ਦੇ ਮੁਤਾਬਕ ਰਾਣਾ ਦੀ ਪਤਨੀ ਨੂੰ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤੇ ਇਸੇ ਦੌਰਾਨ ਕੁਝ ਲੋਕਾਂ ਵੱਲੋਂ ਹਸਪਤਾਲ ਦੇ ਅੰਦਰ ਗੈਂਗਸਟਰ ਰਾਣਾ ਕੰਦੋਵਾਲੀਆ ਉਤੇ ਗੋਲੀਆਂ ਚਲਾਈਆਂ ਗਈਆਂ।
ਗੈਂਗਸਟਰ ਰਾਣਾ ਕੰਦੋਵਾਲੀਆ
ਦੱਸਿਆ ਜਾ ਰਿਹਾ ਹੈ ਕਿ ਰਾਣਾ 'ਤੇ ਪਹਿਲਾਂ ਵੀ ਹਮਲਾ ਕੀਤਾ ਗਿਆ ਸੀ। ਜਾਣਕਾਰੀ ਇਹ ਵੀ ਹੈ ਕਿ ਰਾਣਾ ਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਦੁਸ਼ਮਣੀ ਸੀ। ਅਤੇ ਇਲਜ਼ਾਮ ਇਹੋ ਲੱਗ ਰਹੇ ਹਨ ਕਿ ਇਹ ਹਮਲਾ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਹੀ ਕੀਤਾ ਗਿਆ। ਫਿਲਾਹਲ ਪੁਲਿਸ ਮੌਕੇ ਉਤੇ ਪੁੱਜ ਗਈ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।