ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Moosewala murder case) ਵਿੱਚ ਪੁਲਿਸ ਨੇ 2 ਹੋਰ ਮੁਲਜ਼ਮਾਂ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਗ੍ਰਿਫ਼ਤਾਰ ਕਰ (Gangster Mani Rayya Arrrest) ਲਿਆ ਹੈ। ਪੁਲਿਸ ਨੇ ਇਸ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਸਥਿਤ ਪਿੰਡ ਕੁੱਕੜਵਾਲਾ ਤੋਂ ਗ੍ਰਿਫਤਾਰ ਕੀਤਾ ਹੈ ਤੇ ਸਵੇਰ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਉਥੇ ਹੀ ਗੈਂਗਸਟਰ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਦੇ ਪਿੰਡ ਖੱਖ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜੋ:ਵੱਡੀ ਖ਼ਬਰ: ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਇਸ ਦਿਨ ਭਾਜਪਾ ਵਿੱਚ ਹੋਵੇਗਾ ਰਲੇਵਾਂ
ਮਾਮਲੇ ਵਿੱਚ ਡੀਜੀਪੀ ਪੰਜਾਬ ਪੁਲਿਸ ਨੇ ਕਿਹਾ ਕਿ ਖੁਫੀਆ ਜਾਣਕਾਰੀ ਅਨੁਸਾਰ AGTF ਨੇ ਅੰਮ੍ਰਿਤਸਰ ਤੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੁੱਖ ਭਗੌੜੇ ਮੈਂਬਰਾਂ ਮਨਦੀਪ ਅਤੇ ਮਨਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਨੇ ਕਿਹਾ ਕਿ ਇਹ ਦੋਵੇਂ ਕਤਲ, ਡਕੈਤੀ ਅਤੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।