ਅੰਮ੍ਰਿਤਸਰ: ਉੱਤਰੀ ਭਾਰਤ 'ਚ ਠੰਡ ਨੇ ਇਕਦਮ ਜ਼ੋਰ ਫੜ ਲਿਆ ਹੈ ਅਤੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਵੱਧ ਠੰਡੇ ਮੰਨੇ ਜਾਂਦੇ ਅੰਮ੍ਰਿਤਸਰ ਸਾਹਿਬ 'ਚ ਇਸ ਠੰਡ ਦਾ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਇਸ ਠੰਡ ਦੇ ਕਹਿਰ ‘ਚ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਵਹੀਕਲਾਂ ਦੇ ਚਾਲਕਾਂ ਨੂੰ ਲਾਈਟਾਂ ਜਗ੍ਹਾ ਕੇ ਚੱਲਣਾ ਪਿਆ ਹੈ। ਇਸ ਠੰਡ ਦਾ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ 'ਤੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ।
ਦੇਸ਼ ਦੇ ਵੱਖ -ਵੱਖ ਹਿੱਸਿਆਂ 'ਤੇ ਵੱਖੋ-ਵੱਖ ਦੇਸ਼ਾਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇਸ ਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ ਅਤੇ ਆਵਾਜਾਈ ਘੱਟ ਗਈ ਅਤੇ ਰੇਲ ਗੱਡੀਆਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਰੇਲਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦਾ ਠਾਠਾਂ ਮਾਰਦਾ ਇੱਕਠ ਇਸ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕ ਅੱਗ ਅਤੇ ਬਿਜਲੀ ਦੇ ਹੀਟਰਾਂ ਦਾ ਸਹਾਰਾ ਲੈ ਰਹੇ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ ਕਿ ਇਨ੍ਹੀ ਠੰਡ ਦੇ ਬਾਵਜੂਦ ਵੀ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਦਰ ਦੀਆਂ ਖੁਸ਼ੀਆਂ ਪ੍ਰਾਪਤ ਹੋ ਰਹੀਆਂ ਹਨ।
ਇਹ ਵੀ ਪੜ੍ਹੋ:ਜਲੰਧਰ ’ਚ ਛਾਈ ਧੁੰਦ ਦੇ ਬੱਦਲ, ਸੀਤ ਨੇ ਠਾਰੇ ਲੋਕ