ਅੰਮ੍ਰਿਤਸਰ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਦਾ ਹਵਾਲਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਆਪਣੇ ਅਸਤੀਫੇ ਦੇ ਨਾਲ ਸਿਹਤ ਨਾ ਠੀਕ ਹੋਣ ਦੀਆਂ ਮੈਡੀਕਲ ਰਿਪੋਰਟਾਂ ਵੀ ਨੱਥੀ ਕੀਤੀਆਂ ਹਨ। ਆਪਣੇ ਅਸਤੀਫੇ ਵਿਚ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਕਾਰਨ ਡਿਊਟੀ ਨੂੰ ਸਹੀਢੰਗ ਨਾਲ ਨਾ ਨਿਭਾਉਣ ਦਾ ਹਵਾਲਾ ਦਿੱਤਾ ਹੈ।
ਸੂਤਰਾਂ ਮੁਤਾਬਕ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਪਾਸ ਪਹੁੰਚ ਚੁੱਕਾ ਹੈ, ਜਿਸ ਨੂੰ ਪ੍ਰਵਾਨ ਵੀ ਕੀਤਾ ਗਿਆ ਹੈ। ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਅਸਤੀਫ਼ੇ ਦੀਆਂ ਚਰਚਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰੇ ਵਿੱਚ ਫੈਲ ਚੁੱਕੀ ਹੈ, ਪਰ ਕਿਸੇ ਵੀ ਅਧਿਕਾਰੀ ਜਾਂ ਸਬੰਧਤ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ, ਪਰ ਸੂਤਰਾਂ ਮੁਤਾਬਕ ਗਿਆਨੀ ਮਾਨ ਸਿੰਘ ਨੇ ਆਪਣਾ ਅਸਤੀਫਾ ਕੁਝ ਦਿਨ ਪਹਿਲਾਂ ਭੇਜ ਦਿੱਤਾ ਸੀ, ਜਿਸ ਨੂੰ ਮੰਗਲਵਾਰ ਨੂੰ ਪ੍ਰਵਾਨ ਕੀਤਾ ਗਿਆ ਹੈ।