ਅੰਮ੍ਰਿਤਸਰ:ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਧੀਨ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਅੰਮ੍ਰਿਤਸਰ ਵਿਖੇ ਆਕਸੀਜਨ ਬਣਾਉਣ ਵਾਲੇ ਪਲਾਂਟ (Oxygen plant) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਛੋਟੇ ਬੱਚਿਆਂ ਲਈ ਵਿਸ਼ੇਸ਼ ਵਾਰਡਾਂ ਵੀ ਬਣਾ ਦਿੱਤਾ ਗਿਆ ਹੈ ਜਿਥੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਤਾ ਪਿਤਾ ਵੀ ਰਹਿ ਸਕਣਗੇ।
ਇਹ ਵੀ ਪੜੋ: Corona Warriors: ਕੋਰੋਨਾ ਯੋਧਿਆਂ ਨੂੰ ਫਾਰਗ ਕਰਨ 'ਤੇ 'ਆਪ' ਦਾ ਸਰਕਾਰ 'ਤੇ ਨਿਸ਼ਾਨਾ
ਸੋਨੀ ਨੇ ਦੱਸਿਆ ਕਿ ਇਸ ਅਕਾਸੀਜਨ ਪਲਾਂਟ ਦੀ ਕੈਪਸਿਟੀ 1000 ਲਿਟਰ ਪ੍ਰਤੀ ਮਿੰਟ ਅਕਾਸੀਜਨ ਦਾ ਉਤਪਾਦਨ ਕਰਨ ਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪੈਦਾ ਹੋਣ ਵਾਲੀ ਆਕਸੀਜਨ ਹਸਪਤਾਲ ਦੀਆਂ ਕੋਵਿਡ ਅਤੇ ਨਾਨ ਕੋਵਿਡ ਵਾਰਡਾਂ ਵਿੱਚ ਲਗਾਈਆਂ ਗਈਆਂ ਗੈਸ ਪਾਇਪਾਂ ਰਾਹੀਂ ਹਸਪਤਾਲ ਤੱਕ ਪਹੁੰਚੇਗੀ ਅਤੇ ਜਿਸ ਨਾਲ ਆਕਸੀਜਨ ਦੀ ਕਮੀ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਲੱਗਣ ਨਾਲ ਆਕਸੀਜਨ ਦੀ ਕਮੀ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ। ਸੋਨੀ ਨੇ ਦੱਸਿਆ ਕਿ ਇਸ ਪਲਾਂਟ ਤੇ ਕਰੀਬ 3 ਕਰੋੜ ਰੁਪਏ ਦਾ ਖਰਚ ਆਇਆ ਹੈ। ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੈਡੀਕਲ ਕਾਲਜ ਵਿੱਚ 2 ਹੋਰ ਪਲਾਂਟ ਵੀ ਲਗਾਏ ਜਾਣਗੇ।