ਪੰਜਾਬ

punjab

ETV Bharat / city

ਬੇਅਦਬੀ ‘ਤੇ ਸਰਕਾਰ ਨੇ ਸਿਆਸਤ ਤੋਂ ਬਿਨਾਂ ਕੁਝ ਨਹੀਂ ਕੀਤਾ: ਬੀਬੀ ਜਗੀਰ ਕੌਰ

ਬੇਅਦਬੀਆਂ ਦੇ ਮਸਲੇ ਤੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕਿਸੇ ਫ਼ੈਸਲੇ ਤੇ ਨਾ ਪੁੱਜਣ ਸਬੰਧੀ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਚੰਦ ਦਿਨਾਂ ਦੀ ਮਹਿਮਾਨ ਹੈ ਅਤੇ ਅਜੇ ਤਕ ਇਸ ਮੁੱਦੇ ਤੇ ਕੋਈ ਵੀ ਠੋਸ ਫੈਸਲਾ ਨਾ ਆਉਣਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਇਸ ਮੁੱਦੇ ਤੇ ਕੇਵਲ ਤੇ ਕੇਵਲ ਸਿਆਸਤ ਹੀ ਕੀਤੀ ਗਈ ਹੈ।

ਬੇਅਦਬੀ ‘ਤੇ ਸਰਕਾਰ ਨੇ ਸਿਆਸਤ ਤੋਂ ਬਿਨਾਂ ਕੁਝ ਨਹੀਂ ਕੀਤਾ
ਬੇਅਦਬੀ ‘ਤੇ ਸਰਕਾਰ ਨੇ ਸਿਆਸਤ ਤੋਂ ਬਿਨਾਂ ਕੁਝ ਨਹੀਂ ਕੀਤਾ

By

Published : Nov 8, 2021, 2:05 PM IST

ਅੰਮ੍ਰਿਤਸਰ:ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘਰ-ਘਰ ਅੰਦਰ ਧਰਮਸਾਲ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਅੰਮ੍ਰਿਤ ਸੰਚਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ਜਿਸ ਦੇ ਵਿੱਚ ਦੋਆਬਾ ਜ਼ੋਨ ਦੇ ਨਾਲ ਸਬੰਧਿਤ 410 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਦੀ ਦਾਤ ਪ੍ਰਾਪਤ ਕੀਤੀ।

ਇਸ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੰਮ੍ਰਿਤ ਛਕਣ ਵਾਲੀ ਸੰਗਤ ਨੂੰ ਵਧਾਈਆਂ ਦਿੱਤੀਆਂ ਅਤੇ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਜਿੱਥੇ ਅੱਜ ਹੋਏ ਅੰਮ੍ਰਿਤ ਸੰਚਾਰ ਦੇ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਚਾਰ ਸੌ ਦੱਸ ਅੰਮ੍ਰਿਤ ਅਭਿਲਾਸ਼ੀਆਂ ਵੱਲੋਂ ਗੁਰੂ ਦੀ ਦਾਤ ਅੰਮ੍ਰਿਤ ਪ੍ਰਾਪਤ ਕੀਤੀ ਗਈ ਉੱਥੇ ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਦੇ ਵਿੱਚ ਕੇਵਲ ਦੋਆਬਾ ਜ਼ੋਨ ਦੇ ਵਿੱਚ 1 ਲੱਖ 11 ਹਜਾਰ 793 ਪੁਰਾਣੀ ਅੰਮ੍ਰਿਤ ਵਾਲੇ ਬਣੇ ਹਨ । ਉਨ੍ਹਾਂ ਕਿਹਾ ਕਿ ਕੇਵਲ ਇਸ ਸਾਲ 31 ਅਕਤੂਬਰ ਤੱਕ ਪੂਰੇ ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪੰਜਾਬ ਦੇ ਸਾਰੇ ਪਿੰਡਾਂ ਦੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਦੇ ਵਿਚ ਅੰਮ੍ਰਿਤ ਅਭਿਲਾਸ਼ੀਆਂ ਵੱਲੋਂ ਅੰਮ੍ਰਿਤ ਪਾਨ ਕੀਤਾ ਗਿਆ, ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੌਮ ਦੇ ਗੌਰਵਮਈ ਇਤਿਹਾਸ ਤੇ ਨਾਲ ਜੋੜਨ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ ਦੇ ਵਿਚ ਲਿਟਰੇਚਰ ਵੀ ਮੁਹੱਈਆ ਕਰਵਾਇਆ ਗਿਆ ਹੈ ਜਿਸ ਦੀ ਵੀ ਭਰਪੂਰ ਸ਼ਲਾਘਾ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ।

ਬੇਅਦਬੀ ‘ਤੇ ਸਰਕਾਰ ਨੇ ਸਿਆਸਤ ਤੋਂ ਬਿਨਾਂ ਕੁਝ ਨਹੀਂ ਕੀਤਾ

ਉਧਰ ਪੰਜਾਬ ਦੇ ਵਿੱਚ ਬੇਅਦਬੀਆਂ ਦੇ ਮਸਲੇ ਤੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕਿਸੇ ਫ਼ੈਸਲੇ ਤੇ ਨਾ ਪੁੱਜਣ ਸਬੰਧੀ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਚੰਦ ਦਿਨਾਂ ਦੀ ਮਹਿਮਾਨ ਹੈ ਅਤੇ ਅਜੇ ਤਕ ਇਸ ਮੁੱਦੇ ਤੇ ਕੋਈ ਵੀ ਠੋਸ ਫੈਸਲਾ ਨਾ ਆਉਣਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਇਸ ਮੁੱਦੇ ਤੇ ਕੇਵਲ ਤੇ ਕੇਵਲ ਸਿਆਸਤ ਹੀ ਕੀਤੀ ਗਈ ਹੈ।

ਬੀਬੀ ਜਗੀਰ ਕੌਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਦੇ ਵਿਚ ਮੌਜੂਦਾ ਸਾਲ ਗੋਲਡਨ ਵਰ੍ਹੇ ਵਜੋਂ ਜਾਣਿਆ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਸਾਲ ਦੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੇ ਤਹਿਤ ਵੱਡੇ ਪ੍ਰੋਗਰਾਮ ਉਲੀਕੇ ਗਏ ਸਨ ਅਤੇ ਇਸ ਤੋਂ ਇਲਾਵਾ ਇਸ ਸਾਲ ਦੇ ਦੌਰਾਨ ਕੋਰੂਨਾ ਦੇ ਬਾਵਜੂਦ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਵਿਸ਼ੇਸ਼ ਸਾਰਥਕ ਉਪਰਾਲੇ ਕੀਤੇ ਗਏ ਤੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ।

ABOUT THE AUTHOR

...view details