ਪੰਜਾਬ

punjab

ETV Bharat / city

ਰਈਆ ਮੰਡੀ ਵਿੱਚ ਵੀ ਕਣਕ ਦੀ ਸਰਕਾਰੀ ਖਰੀਦ ਹੋਈ ਸ਼ੁਰੂ - 1975 ਰੁਪੈ ਪ੍ਰਤੀ ਕੁਵਿੰਟਲ ਤੈਅ ਕੀਤਾ

10 ਅਪ੍ਰੈਲ ਨੂੰ ਮੰਡੀਆਂ ਦੁਆਰ ਤਾਂ ਖੋਲ ਦਿੱਤੇ ਗਏ ਸਨ ਪਰ ਮੰਡੀ ਸ਼ੁਰੂ ਕੀਤੇ ਜਾਣ ਤੇ ਵੀ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਨਹੀਂ ਪੁੱਜੇ ਸਨ।ਬੀਤੀ ਦੇਰ ਰਾਤ ਤੋਂ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਰਈਆ ਮੰਡੀ ਵਿੱਚ ਕਣਕ ਦੀ ਫਸਲ ਦੀ ਆਮਦ ਹੋ ਚੁੱਕੀ ਹੈ।

ਰਈਆ ਮੰਡੀ ਵਿੱਚ ਵੀ ਕਣਕ ਦੀ ਸਰਕਾਰੀ ਖਰੀਦ ਹੋਈ ਸ਼ੁਰੂ
ਰਈਆ ਮੰਡੀ ਵਿੱਚ ਵੀ ਕਣਕ ਦੀ ਸਰਕਾਰੀ ਖਰੀਦ ਹੋਈ ਸ਼ੁਰੂ

By

Published : Apr 12, 2021, 10:23 PM IST



ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸ਼ਨ ਵਲੋਂ ਕੀਤੇ ਐਲਾਨ ਅਨੁਸਾਰ 10 ਅਪ੍ਰੈਲ ਨੂੰ ਮੰਡੀਆਂ ਦੁਆਰ ਤਾਂ ਖੋਲ ਦਿੱਤੇ ਗਏ ਸਨ ਪਰ ਮੰਡੀ ਸ਼ੁਰੂ ਕੀਤੇ ਜਾਣ ਤੇ ਵੀ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਨਹੀਂ ਪੁੱਜੇ ਸਨ।ਬੀਤੀ ਦੇਰ ਰਾਤ ਤੋਂ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਰਈਆ ਮੰਡੀ ਵਿੱਚ ਕਣਕ ਦੀ ਫਸਲ ਦੀ ਆਮਦ ਹੋ ਚੁੱਕੀ ਹੈ। ਮੰਡੀ ਵਿੱਚ ਕਣਕ ਦੀ ਅਮਦ ਹੋਣ ਤੇ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਰਈਆ ਮੰਡੀ ਪੁੱਜੇ ਅਤੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।ਗੱਲਬਾਤ ਦੌਰਾਨ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦੀ ਸੁਚਾਰੂ ਖਰੀਦ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦਾ ਸਰਕਾਰੀ ਭਾਅ 1975 ਰੁਪੈ ਪ੍ਰਤੀ ਕੁਵਿੰਟਲ ਤੈਅ ਕੀਤਾ ਗਿਆ ਹੈ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਅਤੇ ਆੜਤੀਆਂ ਨੂੰ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਪੇਸ਼ ਆਵੇ।

ਰਈਆ ਮੰਡੀ ਵਿੱਚ ਵੀ ਕਣਕ ਦੀ ਸਰਕਾਰੀ ਖਰੀਦ ਹੋਈ ਸ਼ੁਰੂ
ਹਾਲਾਂਕਿ ਪ੍ਰਸ਼ਾਸ਼ਨ ਵਲੋਂ ਮੰਡੀਆਂ ਵਿੱਚ ਕੋਰੋਨਾ ਮਹਾਂਮਾਰੀ ਨੂੰ ਧਿਆਨ ਹਿੱਤ ਰੱਖਦਿਆਂ ਪਹਿਲਾਂ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅੱਜ ਬਕਾਇਦਾ ਤੌਰ ਤੇ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਵਿਧਾਇਕ ਭਲਾਈਪੁਰ ਵਲੋਂ ਮੰਡੀ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।

ABOUT THE AUTHOR

...view details