ਅੰਮ੍ਰਿਤਸਰ : ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਦੇ ਕਈ ਆਗੂ ਵੀ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਖੇਤੀ ਕਾਨੂੰਨਾਂ (Agriculture Laws) ਅਤੇ ਐੱਮ.ਐੱਸ.ਪੀ (MSP) ਨੂੰ ਲੈਕੇ ਗੱਲਬਾਤ ਕੀਤੀ।
ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਵਲੋਂ 29 ਨਵੰਬਰ ਦਾ ਟਰੈਕਟਰ ਮਾਰਚ ਰੱਦ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ 4 ਦਸੰਬਰ ਨੂੰ ਸਿੰਘੂ ਬਾਰਡਰ 'ਤੇ ਹੀ ਸੰਯੁਕਤ ਕਿਸਾਨ ਮੋਰਚਾ ਦੀ ਮੁੜ ਮੀਟਿੰਗ ਹੋਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਤਾਂ ਕੀਤੀ ਜਾ ਰਹੀ ਹੈ ਪਰ ਜਦੋਂ ਤੱਕ ਕਾਨੂੰਨੀ ਪ੍ਰਕਿਰਿਆ ਰਾਹੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਭਰੋਸਾ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ ਨਹੀਂ ਦਿੰਦੀ ਉਦੋਂ ਤੱਕ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।
ਇਹ ਵੀ ਪੜ੍ਹੋ :ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ 'ਪ੍ਰੋਐਕਟਿਵ' ਰਹਿਣ ਦੀ ਜ਼ਰੂਰਤ- PM ਮੋਦੀ
ਰਾਕੇਸ਼ ਟਿਕੈਤ ਨੇ ਕਿਹਾ ਕਿ ਦਸ ਸਾਲ ਪਹਿਲਾਂ ਜਦੋਂ ਨਰੇਂਦਰ ਮੋਦੀ (Narendra Modi) ਗੁਜਰਾਤ ਦੇ ਮੁੱਖ ਮੰਤਰੀ (Chief Minister of Gujarat) ਸੀ ਤਾਂ ਇਨ੍ਹਾਂ ਦੀ ਕਮੇਟੀ ਬਣੀ ਸੀ, ਜਿਸ 'ਚ ਉਹ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸੀ ਅਤੇ ਨਾਲ ਹੀ ਉਨ੍ਹਾਂ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ (Legal guarantee on MSP) ਦੀ ਹਮਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਮੋਦੀ ਵਲੋਂ ਉਸ ਸਮੇਂ ਹਮਾਇਤ ਕੀਤੀ ਗਈ ਤਾਂ ਹੁਣ ਗਰੰਟੀ ਕਿਉਂ ਨਹੀਂ ਦਿੱਤੀ ਜਾਂਦੀ।
ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਕਰਨ ਲਈ ਤਿਆਰ ਹਨ। ਇਸ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਨੂੰ ਚਿੱਠੀ ਵੀ ਲਿਖੀ ਗਈ ਸੀ ਪਰ ਕੇਂਦਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ।