ਅੰਮ੍ਰਿਤਸਰ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾ 266 ਸ਼ਰਧਾਲੂਆਂ ਦਾ ਜਥਾ ਵਾਪਿਸ ਭਾਰਤ ਪਹੁੰਚਿਆ। ਇਹ ਜਥਾ ਅਟਾਰੀ ਵਾਹਘਾ ਸਰਹੱਦ ਰਾਹੀਂ ਭਾਰਤ ਪੁੱਜਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੇ ਲੋਕਾਂ ਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ।
ਇਹ ਵੀ ਪੜੋ:ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਮੰਗਿਆ ਸਮਰਥਨ, ਜਾਣੋਂ ਕਿਉਂ ਪਈ ਲੋੜ...
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 266 ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਭੇਜਿਆ ਸੀ, ਇਹ ਜਥਾ ਪਾਕਿਸਤਾਨ ਵਿਖੇ ਆਪਣੇ ਵੱਖ ਵੱਖ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਭਾਰਤ ਪਹੁੰਚਿਆ। ਇਸ ਮੌਕੇ ਸ਼ਰਧਾਲੂਆਂ ਦੇ ਚੇਹਰੇ ‘ਤੇ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਸੀ।
ਸ਼ਰਧਾਲੂਆਂ ਦਾ ਜਥਾ ਪਹੁੰਚਿਆ ਭਾਰਤ ਬੋਲੇ ਸੋਹਨੇਹਾਲ ਜੈਕਾਰਿਆਂ ਦੀ ਗੂੰਜ ਵਿੱਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾ ਇਹ ਜੱਥਾ ਅਟਾਰੀ ਵਗ੍ਹਾਆ ਸਰਹੱਦ ‘ਤੇ ਪਹੁੰਚਿਆ।ਜਥੇ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਸ਼ਰਧਾਲੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 277 ਵੀਜ਼ੇ 'ਚੋਂ 11 ਵੀਜ਼ੇ ਰੱਦ ਕਰ ਦਿੱਤੇ ਗਏ ਸਨ ਅਤੇ 266 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਮੌਕਾ ਮਿਲਿਆ ਸੀ। ਜੋ ਪਾਕਿਸਤਾਨ ਵਿਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰ ਅਟਾਰੀ ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੇ ਹਨ।
ਉਹਨਾਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਥੋਂ ਦੇ ਲੋਕਾਂ ਨੇ ਸਾਨੂੰ ਬਹੁਤ ਮਾਣ ਸਤਿਕਾਰ ਤੇ ਪਿਆਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜੇ ਦੇਣੇ ਚਾਹੀਦੇ ਹਨ ਤਾਂ ਜੋ ਸ਼ਰਧਾਲੂ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣ।
ਇਹ ਵੀ ਪੜੋ:ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਹੋਵੇਗਾ ਰਲੇਵਾਂ, ਕੈਪਟਨ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ !