ਪੰਜਾਬ

punjab

ETV Bharat / city

ਦਲਿਤਾਂ ਤੇ ਕਿਸਾਨਾਂ ਵਿਚਾਲੇ ਵਿਵਾਦ 'ਤੇ ਗੁਲਜ਼ਾਰ ਸਿੰਘ ਰਣੀਕੇ ਚੁੱਪ - ਅਨੁਸੂਚਿਤ ਜਾਤੀ ਵਿੰਗ

ਅਕਾਲੀ ਦਲ ਬਾਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਮੁੜ ਅਨੁਸੂਚਿਤ ਜਾਤੀ ਵਿੰਗ ਦਾ ਪ੍ਰਧਾਨ ਚੁਣਿਆ ਗਿਆ ਹੈ। ਮੁੜ ਪ੍ਰਧਾਨ ਚੁੱਣੇ ਜਾਣ ਮਗਰੋਂ ਗੁਲਜ਼ਾਰ ਸਿੰਘ ਆਪਣੀ ਪਤਨੀ ਸਣੇ ਹੋਰਨਾਂ ਆਗੂਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।

ਦਲਿਤਾਂ ਤੇ ਕਿਸਾਨਾਂ ਵਿਚਾਲੇ ਵਿਵਾਦ
ਦਲਿਤਾਂ ਤੇ ਕਿਸਾਨਾਂ ਵਿਚਾਲੇ ਵਿਵਾਦ

By

Published : Jun 12, 2020, 5:21 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਮੁੜ ਅਨੁਸੂਚਿਤ ਜਾਤੀ ਵਿੰਗ ਦਾ ਪ੍ਰਧਾਨ ਚੁਣਿਆ ਗਿਆ ਹੈ। ਮੁੜ ਤੋਂ ਪ੍ਰਧਾਨ ਦਾ ਅਹੁਦਾ ਚੁਣੇ ਜਾਣ ਮਗਰੋਂ ਗੁਲਜ਼ਾਰ ਸਿੰਘ ਰਣੀਕੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਨਤਮਸਤਕਤ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਕਈ ਹੋਰ ਆਗੂ ਵੀ ਸਨ।

ਦਲਿਤਾਂ ਤੇ ਕਿਸਾਨਾਂ ਵਿਚਾਲੇ ਵਿਵਾਦ

ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਬਾਦਲ ਸਣੇ ਅਕਾਲੀ ਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2022 'ਚ ਅਕਾਲੀ ਦਲ ਮੁੜ ਆਪਣੀ ਸਰਕਾਰ ਲਿਆਵੇਗਾ। ਅਕਾਲੀ ਸਰਕਾਰ ਬਣਨ ਤੋਂ ਬਾਅਦ ਹੀ ਪੰਜਾਬ ਦਾ ਰੁਕਿਆ ਵਿਕਾਸ ਮੁੜ ਸ਼ੁਰੂ ਹੋ ਸਕੇਗਾ। ਇਸ ਮੌਕੇ ਝੋਨ ਦੀ ਬਿਜਾਈ ਦੇ ਰੇਟ ਅਤੇ ਦਲਿਤਾਂ ਦੇ ਹਿੱਸੇ ਦੀ ਜ਼ਮੀਨ ਨੂੰ ਲੈ ਕੇ ਜਾਰੀ ਵਿਵਾਦ ਬਾਰੇ ਕੀਤੇ ਗਏ ਸਵਾਲ ਉੱਤੇ ਉਨ੍ਹਾਂ ਨੇ ਸਾਫ ਜਵਾਬ ਨਹੀਂ ਦਿੱਤਾ। ਉਨ੍ਹਾਂ ਸਵਾਲ ਨੂੰ ਟਾਲਦੇ ਹੋਏ ਆਖਿਆ ਕਿ ਇਸ ਵਿਵਾਦ ਨੂੰ ਸੁਚੱਜੇ ਢੰਗ ਨਾਲ ਹੱਲ ਕਰਨਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਚਾਹੇ ਗੁਲਜ਼ਾਰ ਸਿੰਘ ਰਣੀਕੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਨੁਸੂਚਿਤ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ ਪਰ ਉਨ੍ਹਾਂ ਨੇ ਪੰਜਾਬ ਵਿਚਲੇ ਦਲਿਤਾਂ ਦੇ ਮਾਮਲਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਹੈ।

ABOUT THE AUTHOR

...view details