ਅੰਮ੍ਰਿਤਸਰ : ਅੱਜ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵਿਸ਼ਵ ਭਰ 'ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਗੁਰਦਵਾਰਾ ਸ੍ਰੀ ਰਾਮਸਰ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ 'ਤੇ ਗੁਰਮਤਿ ਸਮਾਗਮ ਦਾ ਆਯੋਜਨ - Punjab news
ਅੱਜ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵਿਸ਼ਵ ਭਰ 'ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਸ ਕੜੀ ਵਿੱਚ ਅੰਮ੍ਰਿਤਸਰ ਵਿਖੇ ਗੁਰਦਵਾਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ 'ਤੇ ਗੁਰਮਤਿ ਸਮਾਗਮ ਦਾ ਆਯੋਜਨ
ਇਸ ਵਿਸ਼ੇਸ਼ ਦਿਹਾੜੇ ਉੱਤੇ ਭਾਰੀ ਗਿਣਤੀ ਵਿੱਚ ਸੰਗਤ ਗੁਰਦਵਾਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਅਤੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਅਲੌਕਿਕ ਦਰਬਾਰ ਸਜਾਇਆ ਗਿਆ। ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰਦਵਾਰਾ ਸਾਹਿਬ ਵਿੱਚ ਸੇਵਾ ਕਰ ਰਹੇ ਸੁਖਮਨੀ ਸੇਵਾ ਸੋਸਾਇਟੀ ਦੇ ਮੈਂਬਰ ਅਜੀਤ ਸਿੰਘ ਨੇ ਕਿਹਾ ਕਿ ਸੰਗਤ ਲਈ ਛਬੀਲ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਲਈ ਇੱਕ ਪ੍ਰਰੇਣਾ ਸ੍ਰੋਤ ਹੈ।