ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਮੀਰੀ ਪੀਰੀ ਦੇ ਮਾਲਕ ਸੰਗਤਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਮੁਕਤ ਕਰਨ: ਭਾਈ ਬਲਦੇਵ ਸਿੰਘ - epidemic of corona
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਭਾਈ ਬਲਦੇਵ ਸਿੰਘ
ਪਾਠਾਂ ਦੇ ਭੋਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਲਗਾਤਾਰ ਢਾਡੀ ਦਰਬਾਰ ਸਜਾਇਆ ਹੋਇਆ ਹੈ। ਮੀਰੀ ਪੀਰੀ ਦਿਹਾੜੇ ਮੌਕੇ ਗੱਲਬਾਤ ਕਰਦਿਆਂ ਸ੍ਰੀ ਹਰਗੋਬਿੰਦ ਢਾਡੀ ਸਭਾ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਐਮਏ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਅੱਜ ਸਾਰਾ ਦਿਨ ਢਾਡੀ ਵਾਰਾਂ ਹੋਣਗੀਆਂ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨਾਂ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੰਸਾਰ ਵਿੱਚ ਚੱਲ ਰਹੀ ਕਰੋਨਾ ਮਹਾਂਮਾਰੀ ਤੋਂ ਸੰਗਤਾਂ ਨੂੰ ਮੁਕਤ ਕਰਨ।