ਅੰਮ੍ਰਿਤਸਰ:ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੋ ਕਿ ਸ੍ਰੋਮਣੀ ਕਮੇਟੀ (Shiromani Committee) ਵੱਲੋ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਹੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ (Amritsar) ਸ਼ਹਿਰ ਦੇ ਬਾਣੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੋ ਕਿ ਸ੍ਰੋਮਣੀ ਕਮੇਟੀ ਵੱਲੋ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 22 ਅਕਤੂਬਰ ਨੂੰ ਬੜੀ ਹੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
'22 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ'
ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੋ ਕਿ ਸ੍ਰੋਮਣੀ ਕਮੇਟੀ (Shiromani Committee) ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਹੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਜਿਸ ਸੰਬਧੀ ਸੰਗਤਾਂ ਨੂੰ ਇਹਨਾ ਸਮਾਗਮਾਂ ਅਤੇ 21 ਅਕਤੂਬਰ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਸੰਬਧੀ ਹਾਜਰੀਆ ਭਰ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਜਾਦੀ ਹੈ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾਵੇਗਾ। ਉਥੇ ਹੀ 21 ਤਾਰੀਕ ਨੂੰ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਕਢਿਆ ਜਾਵੇਗਾ।
ਇਸ ਮੌਕੇ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਹੋਟਲਾਂ ਵਲੋ ਸੰਗਤਾ ਲਈ ਫਰੀ ਕਮਰੇ ਅਤੇ ਨਾਸ਼ਤੇ ਦੀ ਸੇਵਾ ਨਿਭਾਈ ਜਾਵੇਗੀ ਅਤੇ ਉਸ ਦਿਨ ਇਥੇ ਠਹਿਰਣ ਵਾਲੀਆ ਸੰਗਤਾ ਨੂੰ ਮਿਠਾਈ ਦੇ ਡੱਬੇ ਵੰਡੇ ਜਾਣਗੇ।
ਇਹ ਵੀ ਪੜੋ:ਬੈਂਕ ਦੇ ਸਫਾਈ ਕਰਮਚਾਰੀ ਨੇ ਹੀ ਪੈਸੇ ਜਮ੍ਹਾਂ ਕਰਵਾਉਣ ਆਈ ਮਹਿਲਾ ਦੇ ਨਾਲ ਮਾਰੀ ਠੱਗੀ