ਅੰਮ੍ਰਿਤਸਰ:- ਅੱਜ ਇੱਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਜੋ ਕਿ ਗੁਰੂਨਗਰੀ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ - martyrdom day
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਿੱਖਾਂ ਦੇ ਨੋਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਤਸਵੀਰ
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਨਗਰ ਕੀਰਤਨ ਦੀ ਰਹਿਨੁਮਾਈ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਸੰਗਤਾਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ।
ਸ਼ਹਿਰ ਦੀ ਸਮੂਹ ਸੰਗਤ ਨੇ ਇਸ ਮੌਕੇ ਆਪਣੀ ਹਾਜ਼ਰੀ ਲਗਵਾਈ ਤੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।