ਅੰਮ੍ਰਿਤਸਰ : ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਅੰਗਰੇਜ਼ ਨਾਂਅ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਦੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਹੁਣ ਤੱਕ ਕਈ ਅਪਰਾਧਕ ਘਟਨਾਵਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਜਿਸ ਵਿੱਚ ਕਤਲ, ਲੁੱਟ ਖੋਹ ਅਤੇ ਹੋਰ ਕਈ ਅਪਰਾਧ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਐਮ.ਐੱਸ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਬੀਤੇ ਦਿਨੀਂ ਅੰਗਰੇਜ਼ ਨਾਂਅ ਦੇ ਗੈਂਗਸਟ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਕੋਲੋਂ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਗੈਂਗਸਟਰ ਕਰਨ ਮਸਤੀ ਕਤਲ ਵਿੱਚ ਸ਼ਾਮਲ ਸੀ। ਇਸ ਕਤਲ ਮਾਮਲੇ ਵਿੱਚ ਇੱਕ ਹੋਰ ਗੈਂਗਸਟਰ ਭਗਵਾਨ ਪੁਰੀਏ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ।