ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਅਜਨਾਲਾ ਸੀਟ (Ajnala Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਅਜਨਾਲਾ (Ajnala Assembly Constituency)
ਜੇਕਰ ਅਜਨਾਲਾ ਸੀਟ (Ajnala Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਹਰਪ੍ਰਤਾਪ ਸਿੰਘ ਅਜਨਾਲਾ (Harpartap Singh Ajnala) ਮੌਜੂਦਾ ਵਿਧਾਇਕ ਹਨ। ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਇਸ ਤੋਂ ਪਹਿਲਾਂ ਉਨ੍ਹਾਂ ਤਿੰਨ ਵਾਰ ਚੋਣ ਹਾਰ ਚੁੱਕੇ ਸਨ। ਪਿਛਲੇ 20 ਸਾਲਾਂ ਤੋਂ ਕਾਂਗਰਸ ਉਨ੍ਹਾਂ ਨੂੰ ਉਮੀਦਵਾਰ ਬਣਾਉਂਦੀ ਆ ਰਹੀ ਹੈ ਤੇ 2012 ਵਿੱਚ, 2007 ਤੇ 2002 ਵਿੱਚ ਵੀ ਉਹ ਚੋਣ ਹਾਰ ਚੁੱਕੇ ਸੀ। 2017 ਵਿੱਚ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਕਾਂਗਰਸ ਤੋਂ ਚੌਥੀ ਵਾਰ ਟਿਕਟ ਮਿਲੀ ਤੇ ਉਨ੍ਹਾਂ ਜਿੱਤ ਹਾਸਲ ਕੀਤੀ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਕਾਂਗਰਸ ਲਈ ਉਮੀਦਵਾਰ ਦੁਹਰਾਉਣਾ ਕਿੰਨਾ ਲਾਹੇਵੰਦ ਹੋਵੇਗਾ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਅਜਨਾਲਾ ਸੀਟ (Ajnala Assembly Constituency) ’ਤੇ 82.42 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਹਰਪ੍ਰਤਾਪ ਸਿੰਘ ਅਜਨਾਲਾ (Harpartap Singh Ajnala) ਵਿਧਾਇਕ ਚੁਣੇ ਗਏ ਸੀ। ਹਰਪ੍ਰਤਾਪ ਸਿੰਘ ਅਜਨਾਲਾ ਨੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਅਮਰਪਾਲ ਸਿੰਘ ਬੌਨੀ ਅਜਨਾਲਾ (Amarpal Singh Bonny Ajnala) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਨੂੰ 61378ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਅਮਰਪਾਲ ਸਿੰਘ ਬੌਨੀ ਅਜਨਾਲਾ ਨੂੰ 42665 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਪ੍ਰੀਤ ਸਿੰਘ ਨੂੰ 12749 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 50.79 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 36.31 ਫੀਸਦ ਵੋਟ ਸ਼ੇਅਰ ਤੇ ਆਮ ਆਦਮੀ ਪਾਰਟੀ ਦਾ 10.55 ਵੋਟ ਸ਼ੇਅਰ ਰਿਹਾ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅਜਨਾਲਾ (Ajnala Assembly Constituency) 'ਤੇ 83.05 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਭਾਜਪਾ ਗਠਜੋੜ (SAD-BJP) ਦੇ ਉਮੀਦਵਾਰ ਅਮਰਪਾਲ ਸਿੰਘ ਬੌਨੀ ਦੀ ਜਿੱਤ ਹੋਈ ਸੀ ਤੇ ਉਨ੍ਹਾਂ ਨੂੰ 55864 ਵੋਟਾਂ ਪਈਆਂ ਸੀ। ਉਥੇ ਹੀ ਦੂਜੇ ਨੰਬਰ ’ਤੇ ਰਹੇ ਕਾਂਗਰਸ (CONGRESS) ਦੇ ਹਰਪ੍ਰਤਾਪ ਸਿੰਘ ਅਜਨਾਲਾ (Harpartap Singh Ajnala) ਨੂੰ 54629 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਆਜਾਦ (IND) ਦੇ ਉਮੀਦਵਾਰ ਨੂੰ 1394 ਵੋਟਾਂ ਪਈਆਂ ਸਨ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅਜਨਾਲਾ (Ajnala Assembly Constituency) 'ਤੇ ਕਾਲੀ-ਭਾਜਪਾ ਗਠਜੋੜ ਦਾ ਵੋਟ ਸ਼ੇਅਰ 48.32 ਰਿਹਾ ਸੀ ਜਦੋਂਕਿ ਕਾਂਗਰਸ ਨੇ 47.25 ਫੀਸਦ ਵੋਟ ਲੈ ਕੇ ਜਿੱਤ ਹਾਸਲ ਕੀਤੀ ਸੀ। ਆਜਾਦ ਉਮੀਦਵਾਰ ਨੇ 1.21 ਫੀਸਦੀ ਵੋਟ ਸ਼ੇਅਰ ਹਾਸਲ ਕੀਤਾ ਸੀ।
ਅਜਨਾਲਾ (Ajnala Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਕਾਂਗਰਸ ਵਲੋਂ ਇਸ ਸੀਟ 'ਤੇ ਆਪਣਾ ਉਮੀਦਵਾਰ ਪੰਜਵੀਂ ਵਾਰ ਦੁਹਰਾਇਆ ਗਿਆ ਹੈ। ਹਰਪ੍ਰਤਾਪ ਸਿੰਘ ਬੌਨੀ ਅਜਨਾਲਾ ਨੂੰ ਮੁੜ ਟਿਕਟ ਦਿੱਤੀ ਗਈ ਹੈ। ਉਹ ਚਾਰ ਵਾਰ ਚੋਣ ਲੜ ਚੁੱਕੇ ਹਨ ਤੇ ਪੰਜਵੀਂ ਵਾਰ ਫੇਰ ਮੈਦਾਨ ਵਿੱਚ ਹਨ। ਹਰ ਵਾਰ ਉਨ੍ਹਾਂ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਮਰਪਾਲ ਸਿੰਘ ਬੌਨੀ ਅਜਨਾਲਾ ਹੀ ਹੁੰਦੇ ਹਨ ਤੇ ਇੱਕ ਵਾਰ ਡਾਕਟਰ ਰਤਨ ਸਿਘ ਅਜਨਾਲਾ ਖਿਲਾਫ ਚੋਣ ਲੜੀ ਸੀ। ਚਾਰ ਵਾਰ ਸਿੱਧੇ ਮੁਕਾਬਲੇ ਵਿੱਚ ਹਰਪ੍ਰਤਾਪ ਸਿੰਘ ਅਜਨਾਲਾ ਇੱਕ ਵਾਰ ਅਤੇ ਬੌਨੀ ਅਜਨਾਲਾ ਦੋ ਵਾਰ ਵਿਧਾਇਕ ਬਣੇ ਹਨ। ਹੁਣ ਚੌਥੀ ਵਾਰ ਫੇਰ ਬੌਨੀ ਤੇ ਹਰਪ੍ਰਤਾਪ ਆਮੋ ਸਾਹਮਣੇ ਹਨ ਤੇ ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਆਪ ਨੇ ਆਪਣਾ ਉਮੀਦਵਾਰ ਬਦਲ ਦਿੱਤਾ ਹੈ, 2017 ਵਿੱਚ ਰਾਜਪ੍ਰੀਤ ਸਿੰਘ ਨੇ ਇਸ ਪਾਰਟੀ ਤੋਂ ਚੋਣ ਲੜੀ ਸੀ ਅਜੇ ਭਾਜਪਾ-ਪੀਐਲਸੀ ਤੇ ਅਕਾਲੀ ਦਲ ਸੰਯੁਕਤ ਗਠਜੋੜ ਦੇ ਉਮੀਦਵਾਰ ਦਾ ਐਲਾਨ ਬਾਕੀ ਹੈ।
ਇਹ ਵੀ ਪੜ੍ਹੋ:ਕੇਜਰੀਵਾਲ ਕਰ ਗਏ 'ਖੇਲਾ' ! ਸਿੱਧੂ ਨੂੰ ਵੀ ਦੱਸਿਆ 'ਆਪ' ਤੋਂ ਸੀਐਮ ਦੀ ਪਸੰਦ