ਅੰਮ੍ਰਿਤਸਰ: ਡਰੱਗ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਭਰਾ ਨੂੰ ਜ਼ਮਾਨਤ ਮਿਲਣ ਮਗਰੋਂ ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਭਰਾ ਬਿਕਰਮ ਮਜੀਠੀਆ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਨਾਲ ਹੀ ਉਹ ਸ੍ਰੀ ਦਰਬਾਰ ਸਾਹਿਬ ਵੀ ਨਤਮਸਤਕ ਹੋਏ।
ਇਸ ਮੌਕੇ ਗੱਲ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਭਾਵੁਕ ਹੋ ਗਏ। ਉਨ੍ਹਾਂ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਮਜੀਠੀਆ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ 'ਤੇ ਕੀ ਬੀਤੀ ਹੈ। ਇਹ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਹੈ ਕਿ ਉਨ੍ਹਾਂ ਨੂੰ ਰੱਖੜੀ 'ਤੇ ਇਹ ਵੱਡਾ ਤੋਹਫ਼ਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਮਜੀਠੀਆ ਨੂੰ ਰੱਖੜੀ ਬੰਨ੍ਹਣ ਪਟਿਆਲਾ ਜੇਲ੍ਹ ਹੀ ਜਾ ਰਹੇ ਸੀ ਕਿ ਉਨ੍ਹਾਂ ਨੂੰ ਇਹ ਖ਼ਬਰ ਸੁਣਨ ਨੂੰ ਮਿਲ ਗਈ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਇਸ ਮੌਕੇ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਮਜੀਠੀਆ ਨਾਲ ਸਿਆਸਤ ਖੇਡੀ ਗਈ ਹੈ ਅਤੇ ਸਿਆਸੀ ਫ਼ਾਇਦੇ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਜੇਲ੍ਹ ਜਾਣ ਨਾਲ ਕੀ ਪੰਜਾਬ 'ਚੋਂ ਨਸ਼ਾ ਖ਼ਤਮ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਆਪ ਦੀ ਬਦਲਾਖੋਰੀ ਬੰਦ ਕਰ ਨਸ਼ਿਆਂ ਦੇ ਦਲ ਦਲ ਵਿੱਚ ਭੈਣਾਂ ਦੇ ਭਰਾ ਤੇ ਮਾਵਾਂ ਦੇ ਪੁੱਤ ਬਚਾਓਣ। ਹੁਣ ਨਸ਼ਾ ਖਤਮ ਹੋਇਆ ਜਾਂ ਨਹੀਂ ਇਸਦਾ ਜਵਾਬ ਲੋਕ ਦੇਣਗੇ।
ਉਨ੍ਹਾਂ ਕਿਹਾ ਕਾਂਗਰਸ ਪਾਰਟੀ ਅਤੇ ਆਪ ਪਾਰਟੀ ਮਿਲ ਕੇ ਇਹ ਸਾਰੇ ਕੰਮ ਕਰਵਾਏ ਹਨ ਹੁਣ ਗਲੀ ਗਲੀ ਮੁਹੱਲੇ ਵਿੱਚ ਨਸ਼ਾ ਵਿਕ ਰਿਹਾ। ਲੋਕ ਬਦਲਾਅ ਚਾਹੁੰਦੇ ਸਨ ਹੁਣ ਦੱਸੋ ਇਹ ਬਦਲਾਅ ਨਾਲ ਕੋਈ ਫਰਕ ਨਹੀਂ ਪਿਆ। ਉਨ੍ਹਾਂ ਕਿ ਇਸ ਬਦਲਾਅ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੋਣਾ। ਲੋਕਾਂ ਨੂੰ ਗੁੰਮਰਾਹ ਕਰ ਸੱਤਾ ਵਿਚ ਆ ਕੇ ਇਨ੍ਹਾਂ ਕੁੱਝ ਨਹੀਂ ਕੀਤਾ। ਪੰਜਾਬ ਵਿੱਚ ਨਸ਼ੇ ਵਧੇ ਹਨ। ਉਨ੍ਹਾਂ ਭਾਜਪਾ ’ਤੇ ਵੀ ਸ਼ਬਦੀ ਹਮਲੇ ਕੀਤੇ।
ਉਨ੍ਹਾਂ ਕਿਹਾ ਕਿ ਬਿਕਰਮਜੀਤ ਮਜੀਠੀਆ ਦੇ ਬਾਹਰ ਆਉਣ ਤੇ ਇਕ ਵਾਰ ਫਿਰ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਅਕਾਲੀ ਦਲ ਪਾਰਟੀ ਨੂੰ ਮੁੜ ਤੋਂ ਲੀਹ ਤੇ ਲੈ ਕੇ ਆਉਣਗੇ ਅਸੀਂ ਲੋਕਾਂ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਾਂ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਪੰਜਾਬ ਦੀ ਏਕਤਾ ਦੀ ਤਰੱਕੀ ਲਈ ਅਕਾਲੀ ਦਲ ਕੁਝ ਵੀ ਕਰ ਸਕਦਾ ਹੈ। ਸਾਰੀਆਂ ਰਾਜਨੀਤਕ ਪਾਰਟੀਆਂ ਪਾਰਟੀ ਚ ਫੁੱਟ ਪਾਉਣਾ ਚਾਹੁੰਦੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਜਿੱਤੀ ਜਿਤਾਈ ਸਾਡੀ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ ਖਰੀਦ ਕੇ ਲੈ ਗਏ ਹਨ ਇਹ ਪੰਜਾਬ ਵਿੱਚ ਹੁਣ ਆਪਣੇ ਪੈਰ ਪਸਾਰ ਰਹੀ ਹੈ ਸ਼੍ਰੋਮਣੀ ਕਮੇਟੀ ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ।
ਉਨ੍ਹਾਂ ਬੰਦੀ ਸਿੰਘਾਂ ਉੱਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਦੀ ਸਿੰਘਾਂ ਨੂੰ ਕਿਉਂ ਰਿਹਾਅ ਨਹੀਂ ਕੀਤਾ ਜਾ ਰਿਹਾ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੇ ਕੋਈ ਗ਼ਰੀਬ ਹੋਏ ਚਾਹੇ ਕੋਈ ਅਮੀਰ ਹੋਵੇ ਕੋਈ ਵੀ ਹੋਵੇ ਪਰ ਜਿਹੜੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਜੇਕਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਸ਼੍ਰੋਮਣੀ ਕਮੇਟੀ ਇਸ ਦੀ ਆਵਾਜ ਚੁੱਕੇਗੀ।
ਇਹ ਵੀ ਪੜੋ:ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਵਰਕਰਾਂ ਨੇ ਲੱਡੂ ਵੰਡ ਮਨਾਈ ਖੁਸ਼ੀ