ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਕੋਰੋਨਾ ਦੇ ਵਧਦੇ ਮਰੀਜਾਂ ਨੂੰ ਦੇਖਦੇ ਹੋਏ ਵੀਕੈਂਡ ਲੌਕਡਾਊਨ ਲਗਾਇਆ ਗਿਆ ਹੈ। ਜਿਸ ਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਦਿੱਤੀ ਗਈ ਸੀ ਕਿ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਦੁਕਾਨ ਬੰਦ ਨਹੀਂ ਹੋਣ ਦਿੱਤੀ ਜਾਵੇਗੀ। ਵੀਕੈਂਡ ਲੌਕਡਾਊਨ ਲੱਗਣ ਦੇ ਬਾਅਦ ਅੰਮ੍ਰਿਤਸਰ ਹਾਲ ਬਾਜ਼ਾਰ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਰਹੀ।
ਵੀਕੈਂਡ ਲੌਕਡਾਊਨ ਦੌਰਾਨ ਹਾਲ ਬਾਜ਼ਾਰ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ ਇਹ ਵੀ ਪੜੋ: ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਲਈ ਸਰਕਾਰ ਨੇ ਭੇਜੀ ਮਾੜੀ ਖੰਡ
ਉੱਥੇ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਕਿਸੇ ਵੀ ਕੀਮਤ ਦੇ ਵਿੱਚ ਬਾਜ਼ਾਰ ਨਹੀਂ ਖੁੱਲ੍ਹਣ ਦਿੱਤੇ ਜਾਣਗੇ ਤੇ ਜੋ ਸਰਕਾਰ ਵੱਲੋਂ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਉਸ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਪਰ ਦੁਕਾਨਾਂ ਨਹੀਂ ਖੁੱਲ੍ਹਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਦੇ ਕਹਿਣ ’ਤੇ ਦੁਕਾਨ ਖੋਲ੍ਹਦਾ ਹੈ ਤਾਂ ਉਸਦੇ ’ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ ਤੇ ਅਗਰ ਕਿਸਾਨ ਆ ਕੇ ਵੀ ਬਾਜ਼ਾਰ ਖੋਲ੍ਹਣ ਲਈ ਕਹਿੰਦੇ ਹਨ ਤਾਂ ਕਿਸਾਨਾਂ ’ਤੇ ਵੀ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜੋ: ਲੁਧਿਆਣਾ ’ਚ ਰੇਹੜੀ ਫੜ੍ਹੀ ਵਾਲਿਆਂ ਦਾ ਕੀਤਾ ਜਾ ਰਿਹੈ ਕੋਰੋਨਾ ਟੈਸਟ