ਅੰਮ੍ਰਿਤਸਰ: ਸ਼ਹਿਰ ਵਿੱਚ ਪੁਲਿਸ ਦੀ ਛਾਪੇਮਾਰੀ ਦੌਰਾਨ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੇ ਲਈ ਆਈ ਸੀ। ਪਰ ਮੁਲਜ਼ਮ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਕੋਠੇ ਤੋਂ ਛਾਲ ਮਾਰ ਦਿੱਤੀ ਜਿਸ ਕਾਰਨ ਉਸਦਾ ਪੈਰ ਟੁੱਟ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਇਹ ਮਾਮਲਾ ਅੰਮ੍ਰਿਤਸਰ ਦੇ ਘਾਹ ਮੰਡੀ ਇਲਾਕੇ ਦਾ ਹੈ ਜਿੱਥੇ ਪੁਲਿਸ ਦੀ ਐਸਟੀਐਫ ਵੱਲੋਂ ਛਾਪੇਮਾਰੀ ਕੀਤੀ ਗਈ ਇਸ ਦੌਰਾਨ ਦੋ ਸ਼ੱਕੀ ਨੌਜਵਾਨਾਂ ਦੇ ਭੱਜਣ ਤੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਦੇਖ ਕੇ ਰੋਹਿਤ ਅਤੇ ਉਸਦਾ ਸਾਥੀ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਸੀ। ਰੋਹਿਤ ਦੇਸੀ ਪਿਸਤੌਲ ਦੇ ਨਾਲ ਬਿਲਡਿੰਗ ਉੱਤੇ ਚੜ ਪਿਆ ਅਤੇ ਭੱਜਣ ਦੀ ਕੋਸ਼ਿਸ਼ ਵਿੱਚ ਕੋਠੇ ਤੋਂ ਛਾਲ ਮਾਰ ਦਿੱਤੀ। ਜਿਸ ਨੂੰ ਪੁਲਿਸ ਨੇ ਗਲੀ ਵਿੱਚ ਡਿੱਗਣ ’ਤੇ ਕਾਬੂ ਕਰ ਲਿਆ।