ਅੰਮ੍ਰਿਤਸਰ:ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ (Jarnail Singh Bhindranwale) ਦੀ ਤਸਵੀਰ ਵਾਲੇ ਵਾਹਨਾਂ ’ਤੇ ਪਾਬੰਧੀ (banning of flags carrying Bhindranwale's pictures) ਲਗਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਐਸਜੀਪੀਸੀ ਨੇ ਇਤਰਾਜ਼ ਜਤਾਇਆ ਹੈ। ਹਿਮਾਚਲ ਪ੍ਰਦੇਸ਼ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਇਹ ਵੀ ਪੜੋ:ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ !, ਸੀਐੱਮ ਮਾਨ ਨਾਲ ਕਰ ਸਕਦੇ ਹਨ ਮੁਲਾਕਾਤ
ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖਿਤਾਬ ਬਖਸ਼ਿਆ ਹੋਇਆ ਹੈ।