ਅੰਮ੍ਰਿਤਸਰ:ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ਫੇਰੀ ਮੌਕੇ ਇੰਪਰੂਵਮੈਂਟ ਟਰੱਸਟ (Improvement Trust) ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਕੁਰਸੀ ਤੋਂ ਲਾਹ ਕੇ ਦਮਨਦੀਪ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।ਇਸ ਬਾਰੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਕ ਮੈਸੇਜ ਆਇਆ ਸੀ ਕਿ ਤੁਹਾਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ ਅਤੇ ਤੁਹਾਡੀ ਜਗ੍ਹਾਂ ਕੌਂਸਲਰ ਅਮਨਦੀਪ ਸਿੰਘ ਨੂੰ ਚੇਅਰਮੈਨ (Chairman) ਦਾ ਟਰੱਸਟ ਲਗਾ ਦਿੱਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਕਾਂਗਰਸ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ।ਉਨ੍ਹਾਂ ਕਿਹਾ ਹੈ ਕਿ ਦਮਨਦੀਪ ਸਿੰਘ ਵੀ ਸਾਡਾ ਭਰਾ ਹੈ ਅਸੀਂ ਉਸ ਨੂੰ ਨਵਾਂ ਚੇਅਰਮੈਨ ਬਣਨ ਉਤੇ ਵਧਾਈ ਦਿੰਦੇ ਹਾਂ।
ਉਨ੍ਹਾਂ ਕਿਹਾ ਕਿ ਕਿ ਮੈਂ ਜਦੋਂ ਦਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਿਆ ਹਾਂ।ਉਨ੍ਹਾਂ ਕਿਹਾ ਹੈ ਕਿ ਸ਼ਹਿਰ ਵਿਚ ਜਿੰਨੇ ਵੀ ਨਵੇਂ ਪੁਲ ਬਣ ਰਹੇ ਹਨ ਉਹ ਮੈਂ ਬਣਵਾਏ ਹਨ।ਉਨ੍ਹਾਂ ਕਿਹਾ ਹੈ ਕਿ ਸ਼ਹਿਰ ਦਾ ਵਿਕਾਸ ਕੀਤਾ ਹੈ ਇਸ ਵਿਕਾਸ ਨੂੰ ਤੁਸੀ ਵੇਖ ਸਕਦੇ ਹੋ।ਉਨ੍ਹਾਂ ਕਿਹਾ ਹੈ ਕਿ ਮੇਰੇ ਨਾਲ ਇਹ ਰੰਜਿਸ਼ ਕੱਢੀ ਗਈ ਹੈ ਕਿ ਮੈਨੂੰ ਪਾਰਟੀ ਚੋਂ ਬਾਹਰ ਕੱਢਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।