ਅੰਮ੍ਰਿਤਸਰ:ਰਿਲਾਇੰਸ ਕੰਪਨੀ ਵੱਲੋਂ ਟਾਵਰਾਂ ਦੀ ਭੰਨ-ਤੋੜ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨ 'ਚ ਰਿਲਾਇੰਸ ਨੇ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨ ਅੰਦੋਲਨ ਦੀ ਆੜ 'ਚ ਕੰਪਨੀ ਨੂੰ ਬਦਨਾਮ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦੇ ਇਸ ਬਿਆਨ 'ਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਨਿਸ਼ਾਨਾ ਸਾਧਿਆ ਹੈ।
ਜੇ ਕਿਸਾਨਾਂ ਦੇ ਸਮਰਥਨ 'ਚ ਹੈ ਰਿਲਾਇੰਸ ਤਾਂ ਰੱਦ ਕਰਾਵੇ ਖੇਤੀ ਕਾਨੂੰਨ: ਰਾਜ ਕੁਮਾਰ ਵੇਰਕਾ - ਕਿਸਾਨਾਂ ਦਾ ਸਮਰਥਨ
ਰਿਲਾਇੰਸ ਕੰਪਨੀ ਵੱਲੋਂ ਟਾਵਰਾਂ ਦੀ ਭੰਨ-ਤੋੜ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨ 'ਚ ਰਿਲਾਇੰਸ ਨੇ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨ ਅੰਦੋਲਨ ਦੀ ਆੜ 'ਚ ਕੰਪਨੀ ਨੂੰ ਬਦਨਾਮ ਕਰਨ ਦੇ ਦੋਸ਼ ਲਾਏ ਹਨ।
ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜੇਕਰ ਰਿਲਾਇੰਸ ਕੰਪਨੀ ਕਿਸਾਨਾਂ ਦਾ ਸਮਰਥਨ ਕਰਦੀ ਹੈ ਤਾਂ ਇਹ ਬੇਹਦ ਚੰਗੀ ਗੱਲ ਹੈ। ਅਸੀਂ ਰਿਲਾਇੰਸ ਦੇ ਇਸ ਬਿਆਨ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਲਾਇੰਸ ਕੰਪਨੀ ਦੇ ਮਾਲਕ ਦੀ ਪੀਐਮ ਮੋਦੀ ਨਾਲ ਬਹੁਤ ਗੁੜੀ ਸਾਂਝ ਹੈ। ਜੇ ਰਿਲਾਇੰਸ ਕਿਸਾਨਾਂ ਦੇ ਸਮਰਥਨ 'ਚ ਹੈ ਤਾਂ ਉਹ ਵੀ ਕਿਸਾਨਾਂ ਦੇ ਧਰਨੇ 'ਚ ਸ਼ਾਮਲ ਹੋਣ ਅਤੇ ਪੀਐਮ ਮੋਦੀ ਨੂੰ ਕਹਿ ਕੇ ਖੇਤੀ ਕਾਨੂੰਨ ਰੱਦ ਕਰਵਾਉਣ।
ਵੇਰਕਾ ਨੇ ਕਿਹਾ ਕਿ ਕੜਾਕੇ ਦੀ ਠੰਢ ਤੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ 'ਚ ਕਿਸਾਨ ਸੰਘਰਸ਼ ਲਈ ਡੱਟੇ ਹੋਏ ਹਨ। ਰਿਲਾਇੰਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਸਭ ਉਨ੍ਹਾਂ ਦੇ ਕਾਰਨ ਹੀ ਹੋ ਰਿਹਾ ਹੈ। ਕਿਉਂਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਮਗਰੋਂ ਇਹ ਗ਼ਲਤਫ਼ਹਮੀ ਪੈਦਾ ਹੋ ਗਈ ਹੈ ਕਿ ਇਹ ਸਭ ਕੁੱਝ ਰਿਲਾਇੰਸ ਤੇ ਉਨ੍ਹਾਂ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਲਈ ਹੁਣ ਇਹ ਜ਼ਰੂਰੀ ਹੋ ਗਿਆ ਹੈ ਰਿਲਾਇੰਸ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ 'ਚ ਆ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਥ ਦਵੇ।