ਅੰਮ੍ਰਿਤਸਰ:ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ (aap mla baba bkala took meeting of police) ਦਲਬੀਰ ਸਿੰਘ ਟੌਂਗ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਦਿੱਤੀ ਹੈ ਕਿ ਥਾਣਿਆਂ ਦੇ ਕੰਮਾਂ ਵਿੱਚ ਸੁਧਾਰ ਕਰੋ ਨਹੀਂ ਤਾਂ ਬਦਲੀਆਂ ਲਈ ਤਿਆਰ ਰਹੋ (prepare for transfer:aap mla to police)। ਵਿਧਾਇਕ ਟੌਂਗ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਈਨਿੰਗ, ਨਸ਼ਾ, ਲੁੱਟ ਖੋਹ ਅਤੇ ਚੋਰੀਆਂ ਦੇ ਕੇਸਾਂ ਵਿੱਚ ਫੌਰੀ ਸਖਤ ਕਾਨੂੰਨੀ ਕਾਰਵਾਈ ਲਈ ਹੁਕਮ ਵੀ ਦਿੱਤਾ ਹੈ।
ਜਿਸ ਉਤਸ਼ਾਹ ਨਾਲ ਪੰਜਾਬ ਦੇ ਲੋਕਾਂ ਵਲੋਂ ਰਵਾਇਤੀ ਪਾਰਟੀਆਂ ਨੂੰ ਦਰਕਿਨਾਰ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਪੰਜਾਬ ਦੀ ਸੱਤਾ ਸੌਂਪੀ (punjab people hand over power to aap)ਗਈ ਹੈ ਤਾਂ ਉਸੇ ਹੀ ਉਮੀਦ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਖਾਸ ਉਮੀਦਾਂ ਵੀ ਹਨ। ਜਿੰਨ੍ਹਾਂ ’ਤੇ ਖਰਾ ਉਤਰਨਾ ਆਪ ਦੇ ਵਿਧਾਇਕਾਂ ਲਈ ਚੁਣੌਤੀ ਪੂਰਨ ਹੋ ਸਕਦਾ ਹੈ।
ਪੰਜਾਬ ਨੂੰ ਵਿਕਾਸ ਦੇ ਨਾਲ ਨਾਲ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਆਪ ਦੇ ਵਿਧਾਇਕ ਸਹੁੰ ਚੁੱਕ ਕੇ ਵਿਧਾਨ ਸਭਾ ਦੀ ਪੌੜੀ ਚੜਨ ਤੋਂ ਪਹਿਲਾਂ ਹੀ ਆਪਣੀ ਜਿੰਮੇਵਾਰੀ ਨੂੰ ਸਮਝ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਿਭਾਗ ਦੇ ਅਫਸਰਾਂ ਨਾਲ ਮੀਟਿੰਗਾਂ ਕਰਕੇ ਸਿਸਟਮ ਨੂੰ ਸੁਧਾਰਨ ਲਈ ਹਦਾਇਤਾਂ ਕਰਦੇ ਨਜਰ ਆ ਰਹੇ ਹਨ।
ਮੀਟਿੰਗ ਉਪਰੰਤ ਗੱਲਬਾਤ ਦੌਰਾਨ ਥਾਣਾ ਖਲਚੀਆਂ ਦੇ ਐਸਐਚਓ ਹਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਹਲਕੇ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨਾਲ ਮੁਲਕਾਤ ਕੀਤੀ ਗਈ ਹੈ, ਜਿਨ੍ਹਾਂ ਵਲੋਂ ਖਾਸ ਤੌਰ ’ਤੇ ਨਸ਼ੇ, ਚੋਰੀ, ਲੁੱਟ ਖੋਹ ਸਮੇਤ ਹੋਰਨਾਂ ਜੁਰਮਾਂ ਨੂੰ ਠੱਲਣ ਲਈ ਠੋਸ ਕਾਨੂੰਨੀ ਕਾਰਵਾਈ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦੇਣ ਤੋਂ ਇਲਾਵਾ ਸਰਕਾਰ ਵਲੋਂ ਪੁਲਿਸ ਨੂੰ ਸਹਿਯੋਗ ਦੇਣ ਦੀ ਗੱਲ ਕਹੀ ਗਈ ਹੈ।