ਅੰਮ੍ਰਿਤਸਰ: ਸੂਬੇ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾਂ ਰਹੀਆਂ ਹਨ। ਕਾਨੂੰਨ ਤੋਂ ਬੇਖੌਫ ਚਰਾਂ ਵੱਲੋਂ ਕੀਤੀਆਂ ਜਾ ਰਹੀਆਂ ਚੋਰੀਆਂ ਕਾਰਨ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉੱਠ ਰਹੇ ਹਨ। ਦੂਜੇ ਪਾਸੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਨਿਊ ਗਾਰਡਨ ਕਲੌਨੀ ਤੋਂ ਸਾਹਮਣੇ ਆਇਆ ਹੈ ਜਿੱਥੇ ਦਿਨ-ਦਿਹਾੜੇ ਬੇਖੌਫ ਚੌਰਾਂ ਵੱਲੋਂ ਘਰ ’ਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਘਰ ’ਚ ਕੰਮ ਕਰਨ ਨਾਲੇ ਨੌਕਰ ਨੇ ਇੰਝ ਲੱਖਾ ਦੀ ਚੋਰੀ ਨੂੰ ਦਿੱਤਾ ਅੰਜਾਮ ਨੌਕਰ ਦਾ ਕੰਮ ਕਰਦਾ ਸੀ ਚੋਰ
ਮਿਲੀ ਜਾਣਕਾਰੀ ਮੁਤਾਬਿਕ ਨਿਊ ਗਾਰਡਨ ਕਲੌਨੀ ਦੀ 26 ਨੰਬਰ ਕੋਠੀ ਚ ਬੀਤੀ ਸ਼ਾਮ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਘਰ ਚ ਕੰਮ ਕਰਨ ਵਾਲੇ ਰਾਜੂ ਨਾਂ ਦੇ ਨੌਕਰ ਨੇ ਆਪਣੇ ਦੋਸਤਾਂ ਨਾਲ ਮਿਲ ਕੇ 30 ਲੱਖ ਰੁਪਏ ’ਤੇ ਆਪਣਾ ਹੱਥ ਸਾਫ ਕੀਤਾ ਹੈ। ਫਿਲਹਾਲ ਚੋਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸਦੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਚੋਰ ਨੂੰ ਕੀਤਾ ਗਿਆ ਕਾਬੂ
ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਘਰ ਦੇ ਵਿੱਚ 14-15 ਦਿਨ ਪਹਿਲਾਂ ਇੱਕ ਨੌਕਰ ਰੱਖਿਆ ਸੀ ਜੋ ਕਿ ਪਰਵਾਸੀ ਸੀ। ਬੀਤੇ ਦਿਨ ਘਰ ਦੇ ਮੈਂਬਰ ਕਿਸੇ ਕੰਮ ਦੇ ਲਈ ਘਰੋਂ ਬਾਹਰ ਗਏ ਸੀ ਅਤੇ ਘਰ ਚ ਨੌਕਰ ਇਕੱਲਾ ਸੀ। ਜਿਸਦਾ ਉਸ ਨੇ ਫਾਇਦਾ ਚੁੱਕਦੇ ਹੋਏ ਆਪਣੇ ਸਾਥੀਆਂ ਨੂੰ ਬੁਲਾ ਕੇ ਚੋਰੀ ਨੂੰ ਅੰਜਾਮ ਦਿੱਤਾ। ਚੋਰ ਨੇ ਉਨ੍ਹਾਂ ਦੀ ਅਲਮਾਰੀ ਚ ਪਏ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੁਲਿਸ ਨੇ ਨੌਕਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਬਾਕੀ ਸਾਥੀਆਂ ਨੂੰ ਫੜਨ ਲਈ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਨਾਲ ਹੀ ਪੁਲਿਸ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਸੀਸੀਟੀਵੀ ਫੁਟੇਜ ਦੀ ਕੀਤੀ ਜਾ ਰਹੀ ਭਾਲ
ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਫੁਟੇਜ ਦੀ ਭਾਲ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਰੇਲਵੇ 'ਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕਰੀਬ 2.5 ਕਰੋੜ ਦੀ ਠੱਗੀ