ਅੰਮ੍ਰਿਤਸਰ: ਮੀਰੀ ਪੀਰੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਮੀਰੀ ਤੇ ਪੀਰੀ ਦੀ ਕਿਰਪਾਨ ਧਾਰਨ ਕੀਤੀ ਸੀ, ਜਿਸ ਤੋਂ ਬਾਅਦ ਮੀਰੀ ਪੀਰੀ ਦਿਹਾੜਾ ਮਨਾਇਆ ਜਾਂਦਾ ਹੈ।
ਮੀਰੀ ਪੀਰੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ - Sri Akal Takht Sahib
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿੱਚ ਮੀਰੀ ਪੀਰੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਸ੍ਰੀ ਅਖੰਡ ਪਾਠ ਪ੍ਰਕਾਸ਼ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਉਚੇਚੇ ਤੌਰ 'ਤੇ ਪਹੁੰਚੇ। ਸ੍ਰੀ ਅਖੰਡ ਪਾਠ ਦਾ ਭੋਗ 30 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਪਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਮੁਗਲ ਸਲਤਨਤ ਨੂੰ ਕਰਾਰਾ ਜਵਾਬ ਦੇਣ ਲਈ ਹਥਿਆਰਬੰਦ ਲੜਾਈ ਦੀ ਸ਼ੁਰੂਆਤ ਕੀਤੀ ਸੀ। ਇਸ ਕਾਰਨ ਛੇਵੇਂ ਪਾਤਸ਼ਾਹ ਨੇ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ, ਜਿਨ੍ਹਾਂ ਦੇ ਨਾਂਅ ਸਨ ਮੀਰੀ ਤੇ ਪੀਰੀ। ਪੀਰੀ ਦਾ ਅਰਥ: ਭਗਤੀ ਅਤੇ ਮੀਰੀ ਦਾ ਅਰਥ ਸ਼ਕਤੀ ਹੈ।