ਅੰਮ੍ਰਿਤਸਰ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਜਗਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜਗਤਾਰ ਸਿੰਘ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਇਮੀਗ੍ਰੇਸ਼ਨ ਦੀ ਟੀਮ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਮਾਨਸਾ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਪੁੱਛਗਿੱਛ