ਪੰਜਾਬ

punjab

ETV Bharat / city

ਮੁੜ ਸੁਰਖੀਆਂ ਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ, ਕੈਦੀ ਦੀ ਹੋਈ ਮੌਤ, ਪਰਿਵਾਰ ਨੇ ਚੁੱਕੇ ਸਵਾਲ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਇੱਕ ਕੈਦੀ ਦੀ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਇੱਕ ਕੈਦੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਏ ਹਨ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ’ਤੇ ਕਈ ਸੱਟਾਂ ਦੇ ਨਿਸ਼ਾਨ ਹਨ ਪਰ ਪੁਲਿਸ ਨੇ ਦੱਸਿਆ ਕਿ ਉਸਦੀ ਮੌਤ ਦਸਤ ਲੱਗਣ ਕਾਰਨ ਹੋਈ ਹੈ। ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

ਮੁੜ ਸੁਰਖੀਆਂ ਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ
ਮੁੜ ਸੁਰਖੀਆਂ ਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ

By

Published : Jul 25, 2022, 11:15 AM IST

ਅੰਮ੍ਰਿਤਸਰ: ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਤੋਂ ਸੁਰਖੀਆ ਵਿੱਚ ਹੈ। ਦੱਸ ਦਈਏ ਕਿ ਜੇਲ੍ਹ ਚ ਇੱਕ ਕੈਦੀਾ ਦੀ ਭੇਦਭਰੇ ਹਲਾਤਾਂ ’ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਰਦੇਵ ਸਿੰਘ ਨਾਂ ਦੇ ਵਿਅਕਤੀ ਦੀ ਭੇਦਭਰੀ ਹਾਲਾਤ ਵਿਚ ਮੌਤ ਹੋ ਗਈ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਅਤੇ ਪਿੰਡਵਾਸੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਏ ਹਨ।

ਮ੍ਰਿਤਕ ਦੀ ਪਤਨੀ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਹ ਪਿੰਡ ਨੰਗਲੀ ਦੇ ਰਹਿਣ ਵਾਲੇ ਹਨ। ਪੁਲਿਸ ਨੇ ਝਗੜੇ ਦੇ ਮਾਮਲੇ ਚ ਜਾਣਬੁੱਝ ਕੇ ਨਸ਼ੀਲੀਆਂ ਗੋਲੀਆਂ ਦਾ ਮਾਮਲਾ ਬਣਾ ਕੇ ਉਸਦੇ ਪਤੀ ਹਰਦੇਵ ਸਿੰਘ ਨੂੰ ਜੇਲ੍ਹ ਚ ਪਾ ਦਿੱਤਾ ਸੀ। ਜਦੋ ਉਹ ਆਪਣੇ ਪਤੀ ਨੂੰ ਮਿਲਣ ਦੇ ਲਈ ਆਈ ਤਾਂ ਉਸ ਨੂੰ ਮਿਲਣ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਕੁਝ ਸਮੇਂ ਬਾਅਦ ਮੁੜ ਤੋਂ ਮੁਲਾਕਾਤ ਕਰਨ ਦੇ ਲਈ ਪਹੁੰਚੇ। ਉੱਥੇ ਉਨ੍ਹਾਂ ਨੂੰ ਦੱਸਿਆ ਕਿ ਉਸਦੇ ਪਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਉਸਦੇ ਪਤੀ ਦੀ ਦਸਤ ਲੱਗਣ ਕਾਰਨ ਮੌਤ ਹੋ ਗਈ ਹੈ ਅਤੇ ਉਸਦੇ ਪਤੀ ਦੀ ਲਾਸ਼ ਨੂੰ ਉਸਦੇ ਹਵਾਲੇ ਕਰ ਦਿੱਤਾ।

ਮੁੜ ਸੁਰਖੀਆਂ ਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ

ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਜਦੋਂ ਲਾਸ਼ ਦੇਖੀ ਗਈ ਤਾਂ ਉਸ ’ਤੇ ਸੱਟਾ ਦੇ ਨਿਸ਼ਾਨ ਸੀ। ਜਿਸ ਤੇ ਉਨ੍ਹਾਂ ਨੇ ਸ਼ੱਕ ਜਾਹਿਰ ਕਰਦੇ ਹੋਏ ਕਿਹਾ ਕਿ ਉਸਦੇ ਪਤੀ ਦੀ ਮੌਤ ਬੀਮਾਰੀ ਦੇ ਨਾਲ ਨਹੀਂ ਸਗੋਂ ਕੁੱਟਮਾਰ ਕਰਕੇ ਉਸਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।

ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਸਬੰਧੀ ਸਗੋਂ ਪੁਲਿਸ ਅਧਿਕਾਰੀਆਂ ਦੇ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦਾ ਕੋਈ ਵੀ ਜਵਾਬ ਨਹੀਂ ਦਿੱਤਾ।

ਇਹ ਵੀ ਪੜੋ:ਸੁਖਨਾ ਝੀਲ ‘ਚ ਮਰੀਆਂ ਮੱਛੀਆਂ ਫੜਨ ਗਏ ਨੌਜਵਾਨ ਦੀ ਮੌਤ

ABOUT THE AUTHOR

...view details