ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨਾਲ ਵਾਪਰੇ ਤਿੰਨ ਘੱਲੂਘਾਰਿਆਂ ਵਿੱਚੋਂ 1984 ਵਿੱਚ ਵਾਪਰੇ ਘੱਲੂਘਾਰੇ (Operation Blue Star) ਨੂੰ ਨਾ ਬਰਦਾਸ਼ਤ ਯੋਗ ਅਤੇ ਨਾ ਭੁੱਲਣ ਯੋਗ ਦੱਸਿਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੇ ਕਿਹਾ ਕਿ ਜੂਨ 1984 ਵਿੱਚ ਉਸ ਸਮੇਂ ਦੀ ਭਾਰਤੀ ਹਕੂਮਤ ਨੇ ਸਚਖੰਡ ਸ੍ਰੀ ਹਰਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ’ਤੇ ਹਮਲਾ ਕੀਤਾ ਅਤੇ ਧੰਨ-ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਗੋਲੀਆਂ ਚਲਾਈਆਂ, ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਆਈਆਂ ਸੰਗਤਾਂ ਨੂੰ ਵੀ ਬੁਰੀ ਤਰਾਂ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਜੋ ਕੀ ਨਾ ਭੁਲਾਉਣ ਯੋਗ ਹੈ।
Operation Blue Star: ਸਾਕਾ ਨੀਲਾ ਤਾਰਾ ਵਰ੍ਹੇਗੰਢ ਮੌਕੇ ਜਥੇਦਾਰ ਨੇ ਸਿੱਖ ਸੰਗਤ ਨੂੰ ਕੀਤੀ ਅਪੀਲ
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਘੱਲੂਘਾਰਾ ਦਿਵਸ (Operation Blue Star) ਮਨਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸੀ ਘਰਾਂ ਵਿੱਚ ਬੈਠ ਕੇ ਵੀ ਸ਼ਹੀਦਾਂ ਨੂੰ ਯਾਦ ਕਰੀਏ ਅਤੇ 1984 ਦਾ ਦਰਦ ਵੀ ਮਨਾ ਵਿੱਚ ਚੇਤੇ ਕਰਨਾ ਹੈ।
ਇਹ ਵੀ ਪੜੋ: Operation Blue Star: ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ’ਤੇ ਇਹ ਹਮਲਾ ਇਸ ਤਰ੍ਹਾਂ ਦਾ ਸੀ ਜਿਸ ਤਰ੍ਹਾਂ ਇੱਕ ਮੁਲਕ ਦੂਜੇ ਮੁਲਕ ਤੇ ਹਮਲਾ ਕਰਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਅਤੇ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ, ਜਿੰਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਘੱਲੂਘਾਰਾ ਦਿਵਸ (Operation Blue Star) ਮਨਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸੀ ਘਰਾਂ ਵਿੱਚ ਬੈਠ ਕੇ ਵੀ ਸ਼ਹੀਦਾਂ ਨੂੰ ਯਾਦ ਕਰੀਏ ਅਤੇ 1984 ਦਾ ਦਰਦ ਵੀ ਮਨਾ ਵਿੱਚ ਚੇਤੇ ਕਰਨਾ ਹੈ।
ਇਹ ਵੀ ਪੜੋ: Operation Blue Star: ‘ਜੂਨ 1984 ’ਚ ਵਾਪਰੇ ਕਹਿਰ ਦਾ ਚਸ਼ਮਦੀਦ ਗਵਾਹ ਹਾਂ’