ਅੰਮ੍ਰਿਤਸਰ:ਇੱਕ ਨਿੱਜੀ ਚੈਨਲ ’ਤੇ ਗੁਰਬਾਣੀ ਦੇ ਪ੍ਰਸਾਰ ਨੂੰ ਲੈ ਕੇ ਲਗਾਤਾਰ ਸਿਆਸਤ ਭਖੀ ਹੋਈ ਹੈ। ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਦਾ ਪ੍ਰਸਾਰ ਨਿੱਜੀ ਚੈਨਲ ਰਾਹੀ ਨਾ ਕੀਤਾ ਜਾਵੇ ਇਸਦਾ ਮਾਧਿਅਮ ਕੋਈ ਹੋਰ ਬਣਾਇਆ ਜਾਵੇ। ਉੱਥੇ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦ ਹੀ ਆਪਣਾ ਚੈਨਲ ਸ਼ੁਰੂ ਕੀਤਾ ਜਾਵੇਗਾ। ਜਦੋ ਤੱਕ ਚੈਨਕ ਲਾਂਚ ਨਹੀਂ ਹੋ ਜਾਂਦਾ ਉਸ ਸਮੇਂ ਤੱਕ ਕਮੇਟੀ ਵੱਲੋਂ ਯੂਟਿਉਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ। ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰਨਾ ਚਾਹੁੰਦੀ ਹੈ ਤਾਂ ਉਹ ਕੇਂਦਰ ਸੂਚਨਾ ਮੰਤਰਾਲੇ ਤੋਂ ਚੈਨਲ ਦੀ ਮਨਜ਼ੂਰੀ ਲੈ ਕੇ ਦੇ ਦੇਣ ਤਾਂ ਜੋ ਉਹ ਗੁਰਬਾਣੀ ਨੂੰ ਪਿੰਡਾਂ ਤੋਂ ਲੈ ਕੇ ਦੇਸ਼ ਵਿਦੇਸ਼ ਤੱਕ ਪ੍ਰਸਾਰਿਤ ਕਰ ਸਕਣ।