ਅੰਮ੍ਰਿਤਸਰ:ਸੂਬੇ ਭਰ ’ਚ ਖੌਫਨਾਕ ਵਾਰਦਾਤਾਂ (CRIME) ਰੁਕਣ ਦਾ ਨਹੀਂ ਲੈ ਰਹੀਆਂ ਹਨ ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ (AMRITSAR) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬੱਚੇ ਨੂੰ ਅਗਵਾ ਕਰਕੇ ਉਸਨੂੰ ਮੌਤ ਦੇ ਘਾਟ (MURDER) ਉਤਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ( FAMILY MEMBER) ਨੂੰ ਜਾਣਦਾ ਹੈ।
ਇਹ ਸੀ ਮਾਮਲਾ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਘਰ ਤੋਂ ਸਕੂਲ(SCHOOL) ਪੇਪਰ ਦੇਣ ਗਿਆ ਸੀ ਪਰ ਪੇਪਰ ਦੇਣ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਅਤੇ ਕਹਿਣ ਲੱਗਾ ਕਿ ਉਨ੍ਹਾਂ ਦਾ ਬੱਚਾ ਅਗਵਾ ਕਰ ਲਿਆ ਗਿਆ ਹੈ, ਜੇਕਰ ਉਨ੍ਹਾਂ ਨੂੰ ਆਪਣਾ ਬੱਚਾ ਸਹੀ ਸਲਾਮਤ ਵਾਪਸ ਚਾਹੀਦਾ ਹੈ ਤਾਂ ਉਹ ਉਸ ਲਈ ਸਾਢੇ ਤਿੰਨ ਲੱਖ ਰੁਪਏ ਦੇਣ। ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਦੇ ਬੱਚੇ ਨੂੰ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ।