ਅੰਮ੍ਰਿਤਸਰ: ਥਾਣਾ ਅਜਨਾਲਾ ਅਧੀਨ ਆਉਂਦੀ ਬੀਓਪੀ ਭੈਣੀਆਂ ਵਿਖੇ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦੇਰ ਰਾਤ ਡਿਊਟੀ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ ਅਤੇ ਡਰੋਨ ਤੁਰੰਤ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਜਿਸ ਤੋਂ ਬਾਅਦ ਦਿਨ ਚੜ੍ਹਦੇ ਬੀਐੱਸਐੱਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਿਹਾ ਹੈ।
ਇਹ ਵੀ ਪੜੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਇਹ ਅਪੀਲ
ਇਲਾਕੇ ’ਚ ਸਰਚ ਮੁਹਿੰਮ:ਇਸ ਮਾਮਲੇ ਤੋਂ ਬਾਅਦ ਫਿਲਹਾਲ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਅਧਿਕਾਰੀਆਂ ਸਣੇ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ’ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ।
ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ ਪਹਿਲਾਂ ਵੀ ਦੇਖੀ ਗਈ ਹੈ ਡਰੋਨ ਦੀ ਹਲਚਲ: ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋ ਸਰਹੱਦ ਨੇੜੇ ਡਰੋਨ ਦੀ ਹਲਚਲ ਨੂੰ ਦੇਖੀ ਨਾ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਦੇ ਨਾਪਾਕ ਮਨਸੂਬਿਆ ਨੂੰ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਪੂਰਾ ਨਹੀਂ ਹੋਣ ਦਿੱਤਾ ਗਿਆ ਹੈ।
ਇਹ ਵੀ ਪੜੋ:ਅੱਜ ਚੰਡੀਗੜ੍ਹ ਆਉਣਗੇ ਸ਼ਾਹ, ਕਈ ਕਾਂਗਰਸੀ ਅਤੇ ਅਕਾਲੀ ਹੋਣਗੇ ਬੀਜੇਪੀ ’ਚ ਸ਼ਾਮਲ