ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਣਜੀਤ ਐਵਨਿਉ 'ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਰਾਹੀਂ ਸੰਗਤ ਰੂਹਾਨੀ ਰੰਗ 'ਚ ਰੰਗੀ ਗਈ। ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੀ ਸ਼ਿਰਕਤ ਕੀਤੀ।
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ
ਅੰਮ੍ਰਿਤਸਰ 'ਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਸ਼ੋਅ 'ਚ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਾਰਮਿਕ ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ 'ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। ਇਸ ਦੀ ਸੂਬਾ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀ ਸਿੱਖਿਆਵਾਂ ਅਤੇ ਇਤਿਹਾਸ ਨਾਲ ਜੋੜਿਆ ਜਾ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਨੂੰ ਬਹੁਤ ਹੀ ਬਾਰੀਕੀ ਨਾਲ ਡਿਜ਼ਾਇਨ ਕੀਤਾ ਗਿਆ ਹੈ। ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ 'ਤੇ ਰੂਪਮਾਨ ਹੈ।
ਉੱਥੇ ਹੀ ਸ਼ੋਅ ਦੇਖਣ ਪਹੁੰਚੇ ਲੋਕਾਂ ਅਤੇ ਬੱਚਿਆਂ ਨੇ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਲਾਈਟ ਐਂਡ ਸਾਊਂਡ ਸ਼ੋਅ ਨੂੰ ਬਹੁਤ ਹੀ ਵਧੀਆ ਢੰਗ ਦੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਕਾਲ ਦੇ ਨਾਲ-ਨਾਲ ਉਨ੍ਹਾਂ ਵੱਲੋਂ ਸਮਾਜਿਕ ਸੁਧਾਰ ਲਈ ਕੀਤੀਆਂ ਗਈਆਂ ਚਾਰ ਉਦਾਸੀਆਂ ਅਤੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤਾਂ ਨੂੰ ਦੱਸਿਆ ਗਿਆ ਹੈ। ਲਾਈਟ ਐਂਡ ਸਾਊਂਡ ਸ਼ੋਅ ਦੇ ਦੁਆਰਾ ਅਤਿ ਆਧੁਨਿਕ ਅਤੇ ਲੇਜ਼ਰ ਸ਼ੋਅ ਦੇ ਦੁਆਰਾ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਮਾਨਵਤਾ ਦੀ ਭਲਾਈ ਸੰਦੇਸ਼ ਦੇ ਦ੍ਰਿਸ਼ਾਂ ਨੂੰ ਦਿਖਾਇਆ ਗਿਆ।